ਜ਼ਮੀਨੀ ਪੱਧਰ ਦੇ ਕਿਸਾਨਾਂ ਨੂੰ ਸਸ਼ਕਤ ਕਰਨ ਦੀ ਨਿਰੰਤਰ ਪ੍ਰਤੀਬੱਧਤਾ ਅਤੇ ਸੰਕਲਪ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ 1 ਜਨਵਰੀ, 2022 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰਿਲੀਜ਼ ਕਰਨਗੇ। ਇਹ 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਤਬਾਦਲੇ ਨੂੰ ਸਮਰੱਥ ਕਰੇਗਾ।
ਪੀਐੱਮ-ਕਿਸਾਨ ਯੋਜਨਾ ਦੇ ਤਹਿਤ, ਯੋਗ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 6000/- ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਪ੍ਰਦਾਨ ਕੀਤਾ ਜਾਂਦਾ ਹੈ, ਜੋ ਕਿ 2000/- ਰੁਪਏ ਦੀਆਂ ਤਿੰਨ ਬਰਾਬਰ 4-ਮਾਸਿਕ ਕਿਸ਼ਤਾਂ ਵਿੱਚ ਅਦਾ ਕੀਤੇ ਜਾਂਦੇ ਹਨ। ਫੰਡ ਸਿੱਧੇ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਂਦਾ ਹੈ। ਇਸ ਸਕੀਮ ਵਿੱਚ ਹੁਣ ਤੱਕ ਕਿਸਾਨ ਪਰਿਵਾਰਾਂ ਨੂੰ 1.6 ਲੱਖ ਕਰੋੜ ਰੁਪਏ ਤੋਂ ਵੱਧ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਤਕਰੀਬਨ 351 ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓ’ਜ਼) ਨੂੰ 14 ਕਰੋੜ ਰੁਪਏ ਤੋਂ ਵੱਧ ਦੀ ਇਕੁਇਟੀ ਗ੍ਰਾਂਟ ਵੀ ਜਾਰੀ ਕਰਨਗੇ, ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ। ਪ੍ਰਧਾਨ ਮੰਤਰੀ ਸਮਾਗਮ ਦੌਰਾਨ ਕਿਸਾਨ ਉਤਪਾਦਨ ਸੰਗਠਨਾਂ (ਐੱਫਪੀਓਜ਼) ਨਾਲ ਗੱਲਬਾਤ ਕਰਨਗੇ ਅਤੇ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ।
ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਵੀ ਮੌਜੂਦ ਰਹਿਣਗੇ।