Quoteਇਹ ਪ੍ਰੋਜੈਕਟ ਪੁਣੇ ਵਿੱਚ ਸ਼ਹਿਰੀ ਆਵਾਜਾਈ ਲਈ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰੇਗਾ; ਇਸ ਪ੍ਰੋਜੈਕਟ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨੇ 2016 ਰੱਖਿਆ ਸੀ
Quoteਪ੍ਰਧਾਨ ਮੰਤਰੀ ਪੁਣੇ ਮਿਊਂਸਪਲ ਕਾਰਪੋਰੇਸ਼ਨ ਕੰਪਲੈਕਸ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਪ੍ਰਤਿਮਾ ਦਾ ਉਦਘਾਟਨ ਕਰਨਗੇ
Quoteਪ੍ਰਧਾਨ ਮੰਤਰੀ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਆਰ ਕੇ ਲਕਸ਼ਮਣ ਆਰਟ ਗੈਲਰੀ-ਮਿਊਜ਼ੀਅਮ ਦਾ ਉਦਘਾਟਨ ਕਰਨਗੇ
Quoteਪ੍ਰਧਾਨ ਮੰਤਰੀ ਸਿੰਬਾਇਓਸਿਸ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸਮਾਰੋਹ ਦੀ ਸ਼ੁਰੂਆਤ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਮਾਰਚ 2022 ਨੂੰ ਪੁਣੇ ਦਾ ਦੌਰਾ ਕਰਨਗੇ ਅਤੇ ਪੁਣੇ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਉਹ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ।

ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜੇ, ਪੁਣੇ ਨਗਰ ਨਿਗਮ ਪਰਿਸਰ ਵਿੱਚ ਸ਼੍ਰੀ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਪ੍ਰਤਿਮਾ ਦਾ ਉਦਘਾਟਨ ਕਰਨਗੇ। ਇਹ ਪ੍ਰਤਿਮਾ 1850 ਕਿਲੋਗ੍ਰਾਮ ਗਨ ਮੈਟਲ ਨਾਲ ਬਣੀ ਹੈ ਅਤੇ ਤਕਰੀਬਨ 9.5 ਫੁੱਟ ਉੱਚੀ ਹੈ।

ਪ੍ਰਧਾਨ ਮੰਤਰੀ ਸਵੇਰੇ ਕਰੀਬ ਸਾਢੇ 11 ਵਜੇ ਪੁਣੇ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਹ ਪ੍ਰੋਜੈਕਟ ਪੁਣੇ ਵਿੱਚ ਸ਼ਹਿਰੀ ਮੋਬਿਲਿਟੀ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦਾ ਇੱਕ ਪ੍ਰਯਤਨ ਹੈ। ਪ੍ਰੋਜੈਕਟ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਦੁਆਰਾ 24 ਦਸੰਬਰ 2016 ਨੂੰ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਕੁੱਲ 32.2 ਕਿਲੋਮੀਟਰ ਲੰਬੇ ਪੁਣੇ ਮੈਟਰੋ ਰੇਲ ਪ੍ਰੋਜੈਕਟ ਦੇ 12 ਕਿਲੋਮੀਟਰ ਹਿੱਸੇ ਦਾ ਉਦਘਾਟਨ ਕਰਨਗੇ। ਪੂਰਾ ਪ੍ਰੋਜੈਕਟ 11,400 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਉਹ ਗਰਵਾਰੇ ਮੈਟਰੋ ਸਟੇਸ਼ਨ 'ਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ ਅਤੇ ਮੁਆਇਨਾ ਵੀ ਕਰਨਗੇ ਅਤੇ ਉੱਥੋਂ ਆਨੰਦਨਗਰ ਮੈਟਰੋ ਸਟੇਸ਼ਨ ਤੱਕ ਮੈਟਰੋ ਦੀ ਸਵਾਰੀ ਕਰਨਗੇ।

ਦੁਪਹਿਰ ਕਰੀਬ 12 ਵਜੇ ਪ੍ਰਧਾਨ ਮੰਤਰੀ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਮੂਲਾ-ਮੁਥਾ ਨਦੀ ਪ੍ਰੋਜੈਕਟਾਂ ਦੇ ਕਾਇਆਕਲਪ ਅਤੇ ਪ੍ਰਦੂਸ਼ਣ ਨੂੰ ਘਟਾਉਣ ਦਾ ਨੀਂਹ ਪੱਥਰ ਵੀ ਰੱਖਣਗੇ। 1080 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਨਦੀ ਦੇ 9 ਕਿਲੋਮੀਟਰ ਹਿੱਸੇ ਦਾ ਕਾਇਆਕਲਪ ਕੀਤਾ ਜਾਵੇਗਾ। ਇਸ ਵਿੱਚ ਨਦੀ ਦੇ ਕਿਨਾਰਿਆਂ ਦੀ ਸੁਰੱਖਿਆ, ਇੰਟਰਸੈਪਟਰ ਸੀਵਰੇਜ ਨੈੱਟਵਰਕ, ਪਬਲਿਕ ਸੁਵਿਧਾਵਾਂ, ਬੋਟਿੰਗ ਗਤੀਵਿਧੀ ਆਦਿ ਜਿਹੇ ਕੰਮ ਸ਼ਾਮਲ ਹੋਣਗੇ। ਮੂਲਾ-ਮੁਥਾ ਨਦੀ ਦੇ ਪ੍ਰਦੂਸ਼ਣ ਨੂੰ ਘਟਾਉਣ ਵਾਲਾ ਪ੍ਰੋਜੈਕਟ 1470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ "ਇੱਕ ਸ਼ਹਿਰ ਇੱਕ ਅਪਰੇਟਰ" ਦੀ ਧਾਰਨਾ 'ਤੇ ਲਾਗੂ ਕੀਤਾ ਜਾਵੇਗਾ। ਇਸ ਪ੍ਰੋਜੈਕਟ ਤਹਿਤ ਤਕਰੀਬਨ 400 ਐੱਮਐੱਲਡੀ ਦੀ ਸਮਿਲਿਤ ਸਮਰੱਥਾ ਵਾਲੇ ਕੁੱਲ 11 ਸੀਵਰੇਜ ਟ੍ਰੀਟਮੈਂਟ ਪਲਾਂਟ ਬਣਾਏ ਜਾਣਗੇ। ਪ੍ਰਧਾਨ ਮੰਤਰੀ 100 ਈ-ਬੱਸਾਂ ਅਤੇ ਬਨੇਰ ਵਿਖੇ ਬਣਾਏ ਗਏ ਈ-ਬੱਸ ਡਿਪੂ ਨੂੰ ਵੀ ਲਾਂਚ ਕਰਨਗੇ।

ਪ੍ਰਧਾਨ ਮੰਤਰੀ ਬਾਲੇਵਾੜੀ, ਪੁਣੇ ਵਿਖੇ ਬਣੀ ਆਰ ਕੇ ਲਕਸ਼ਮਣ ਆਰਟ ਗੈਲਰੀ-ਮਿਊਜ਼ੀਅਮ ਦਾ ਉਦਘਾਟਨ ਕਰਨਗੇ। ਮਿਊਜ਼ੀਅਮ ਦਾ ਮੁੱਖ ਆਕਰਸ਼ਣ ਮਾਲਗੁੜੀ ਪਿੰਡ 'ਤੇ ਅਧਾਰਿਤ ਇੱਕ ਲਘੂ ਮੋਡਲ ਹੈ ਜਿਸ ਨੂੰ ਆਡੀਓ-ਵਿਜ਼ੂਅਲ ਇਫੈਕਟਸ ਦੇ ਜ਼ਰੀਏ ਜੀਵੰਤ ਬਣਾਇਆ ਜਾਵੇਗਾ।  ਕਾਰਟੂਨਿਸਟ ਆਰ ਕੇ ਲਕਸ਼ਮਣ ਦੁਆਰਾ ਬਣਾਏ ਗਏ ਕਾਰਟੂਨ ਮਿਊਜ਼ੀਅਮ ਵਿੱਚ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਤੋਂ ਬਾਅਦ, ਦੁਪਹਿਰ ਤਕਰੀਬਨ 1 ਵੱਜ ਕੇ 45 ਮਿੰਟ ‘ਤੇ, ਪ੍ਰਧਾਨ ਮੰਤਰੀ ਸਿਮਬਾਇਓਸਿਸ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸਮਾਰੋਹ ਦੀ ਸ਼ੁਰੂਆਤ ਕਰਨਗੇ।

 

  • Mahendra singh Solanki Loksabha Sansad Dewas Shajapur mp December 15, 2023

    नमो नमो नमो नमो नमो नमो
  • Jayanta Kumar Bhadra June 02, 2022

    Jay Jai Ganesh
  • Jayanta Kumar Bhadra June 02, 2022

    Jay Sree Ganesh
  • Jayanta Kumar Bhadra June 02, 2022

    Jay Sree Ram
  • Vivek Kumar Gupta April 26, 2022

    जय जयश्रीराम
  • Vivek Kumar Gupta April 26, 2022

    नमो नमो.
  • Vivek Kumar Gupta April 26, 2022

    जयश्रीराम
  • Vivek Kumar Gupta April 26, 2022

    नमो नमो
  • Vivek Kumar Gupta April 26, 2022

    नमो
  • G.shankar Srivastav April 07, 2022

    जय हो
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
The world is keenly watching the 21st-century India: PM Modi

Media Coverage

The world is keenly watching the 21st-century India: PM Modi
NM on the go

Nm on the go

Always be the first to hear from the PM. Get the App Now!
...
PM Modi extends wishes for the Holy Month of Ramzan
March 02, 2025

As the blessed month of Ramzan begins, Prime Minister Shri Narendra Modi extended heartfelt greetings to everyone on this sacred occasion.

He wrote in a post on X:

“As the blessed month of Ramzan begins, may it bring peace and harmony in our society. This sacred month epitomises reflection, gratitude and devotion, also reminding us of the values of compassion, kindness and service.

Ramzan Mubarak!”