Quoteਪ੍ਰਧਾਨ ਮੰਤਰੀ ਪੱਛਮ ਬੰਗਾਲ ਵਿੱਚ 7800 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ
Quoteਪ੍ਰਧਾਨ ਮੰਤਰੀ ਕੋਲਕਾਤਾ ਵਿੱਚ ਨੈਸ਼ਨਲ ਗੰਗਾ ਕੌਂਸਲ ਦੀ ਦੂਸਰੀ ਬੈਠਕ ਦੀ ਪ੍ਰਧਾਨਗੀ ਕਰਨਗੇ
Quoteਪ੍ਰਧਾਨ ਮੰਤਰੀ ਪੱਛਮ ਬੰਗਾਲ ਵਿੱਚ 2550 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਸੀਵਰੇਜ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ
Quoteਪ੍ਰਧਾਨ ਮੰਤਰੀ ਹਾਵੜਾ ਤੋਂ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣਗੇ
Quoteਪ੍ਰਧਾਨ ਮੰਤਰੀ ਕੋਲਕਾਤਾ ਮੈਟਰੋ ਦੀ ਪਰਪਲ ਲਾਈਨ ਦੇ ਜੋਕਾ-ਤਾਰਾਤਲਾ ਸੈਕਸ਼ਨ ਦਾ ਉਦਘਾਟਨ ਕਰਨਗੇ
Quoteਪ੍ਰਧਾਨ ਮੰਤਰੀ ਕਈ ਰੇਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ; ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ ਜਾਵੇਗਾ
Quoteਪ੍ਰਧਾਨ ਮੰਤਰੀ ਡਾ. ਸਿਆਮਾ ਪ੍ਰਸਾਦ ਮੁਖਰਜੀ - ਨੈਸ਼ਨਲ ਇੰਸਟੀਟਿਊਟ ਆਵ੍ ਵਾਟਰ ਐਂਡ ਸੈਨੀਟੇਸ਼ਨ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਦਸੰਬਰ, 2022 ਨੂੰ ਪੱਛਮ ਬੰਗਾਲ ਦਾ ਦੌਰਾ ਕਰਨਗੇ। ਸਵੇਰੇ 11 ਵੱਜ ਕੇ 15 ਮਿੰਟ ‘ਤੇ ਪ੍ਰਧਾਨ ਮੰਤਰੀ ਹਾਵੜਾ ਰੇਲਵੇ ਸਟੇਸ਼ਨ 'ਤੇ ਪਹੁੰਚਣਗੇ, ਜਿੱਥੇ ਉਹ ਹਾਵੜਾ ਤੋਂ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਕੋਲਕਾਤਾ ਮੈਟਰੋ ਦੀ ਪਰਪਲ ਲਾਈਨ ਦੇ ਜੋਕਾ-ਤਾਰਾਤਲਾ ਹਿੱਸੇ ਦਾ ਉਦਘਾਟਨ ਵੀ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਦੁਪਹਿਰ 12 ਵਜੇ, ਪ੍ਰਧਾਨ ਮੰਤਰੀ ਆਈਐੱਨਐੱਸ ਨੇਤਾਜੀ ਸੁਭਾਸ ਪਹੁੰਚਣਗੇ, ਨੇਤਾਜੀ ਸੁਭਾਸ ਦੀ ਪ੍ਰਤਿਮਾ 'ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਡਾ. ਸਿਆਮਾ ਪ੍ਰਸਾਦ ਮੁਖਰਜੀ - ਨੈਸ਼ਨਲ ਇੰਸਟੀਟਿਊਟ ਆਵ੍ ਵਾਟਰ ਐਂਡ ਸੈਨੀਟੇਸ਼ਨ (ਡੀਐੱਸਪੀਐੱਮ - ਐੱਨਆਈਡਬਲਿਊਏਐੱਸ) ਦਾ ਉਦਘਾਟਨ ਕਰਨਗੇ। ਉਹ ਸਵੱਛ ਗੰਗਾ ਲਈ ਰਾਸ਼ਟਰੀ ਮਿਸ਼ਨ ਦੇ ਤਹਿਤ ਪੱਛਮ ਬੰਗਾਲ ਲਈ ਕਈ ਸੀਵਰੇਜ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਦੁਪਹਿਰ ਕਰੀਬ 12 ਵੱਜ ਕੇ 25 ਮਿੰਟ ‘ਤੇ ਪ੍ਰਧਾਨ ਮੰਤਰੀ ਨੈਸ਼ਨਲ ਗੰਗਾ ਕੌਂਸਲ ਦੀ ਦੂਸਰੀ ਬੈਠਕ ਦੀ ਪ੍ਰਧਾਨਗੀ ਕਰਨਗੇ।

ਆਈਐੱਨਐੱਸ ਨੇਤਾਜੀ ਸੁਭਾਸ ਵਿਖੇ ਪ੍ਰਧਾਨ ਮੰਤਰੀ

ਦੇਸ਼ ਵਿੱਚ ਸਹਿਕਾਰੀ ਸੰਘਵਾਦ ਨੂੰ ਹੁਲਾਰਾ ਦੇਣ ਲਈ ਇੱਕ ਹੋਰ ਕਦਮ ਵਿੱਚ, ਪ੍ਰਧਾਨ ਮੰਤਰੀ ਕੋਲਕਾਤਾ ਵਿੱਚ 30 ਦਸੰਬਰ 2022 ਨੂੰ ਨੈਸ਼ਨਲ ਗੰਗਾ ਕੌਂਸਲ (ਐੱਨਜੀਸੀ) ਦੀ ਦੂਸਰੀ ਬੈਠਕ ਦੀ ਪ੍ਰਧਾਨਗੀ ਕਰਨਗੇ। ਬੈਠਕ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ, ਹੋਰ ਕੇਂਦਰੀ ਮੰਤਰੀ ਜੋ ਕੌਂਸਲ ਦੇ ਮੈਂਬਰ ਹਨ ਅਤੇ ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪੱਛਮ ਬੰਗਾਲ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਗੰਗਾ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਪ੍ਰਦੂਸ਼ਣ ਰੋਕਥਾਮ ਅਤੇ ਪੁਨਰ-ਸੁਰਜੀਤੀ ਦੀ ਨਿਗਰਾਨੀ ਲਈ ਨੈਸ਼ਨਲ ਗੰਗਾ ਕੌਂਸਲ ਨੂੰ ਸਮੁੱਚੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ 990 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਨੈਸ਼ਨਲ ਮਿਸ਼ਨ ਫੌਰ ਕਲੀਨ ਗੰਗਾ (ਐੱਨਐੱਮਸੀਜੀ) ਦੇ ਤਹਿਤ ਵਿਕਸਿਤ ਕੀਤੇ ਗਏ 7 ਸੀਵਰੇਜ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ (20 ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ 612 ਕਿਲੋਮੀਟਰ ਨੈੱਟਵਰਕ) ਦਾ ਉਦਘਾਟਨ ਕਰਨਗੇ।  ਇਨ੍ਹਾਂ ਪ੍ਰੋਜੈਕਟਾਂ ਨਾਲ ਨਬਦ੍ਵੀਪ, ਕਚਰਾਪਰਾ, ਹਲੀਸ਼ਰ, ਬੱਜ-ਬੱਜ, ਬੈਰਕਪੁਰ, ਚੰਦਨ ਨਗਰ, ਬਾਂਸਬੇਰੀਆ, ਉੱਤਰਪਾੜਾ ਕੋਟਰੰਗ, ਬੈਦਿਆਬਤੀ, ਭਦਰੇਸ਼ਵਰ, ਨੇਹਾਟੀ, ਗਰੂਲੀਆ, ਟੀਟਾਗੜ੍ਹ ਅਤੇ ਪਾਣੀਹਾਟੀ ਦੀਆਂ ਨਗਰ ਪਾਲਿਕਾਵਾਂ ਨੂੰ ਲਾਭ ਹੋਵੇਗਾ। ਇਹ ਪ੍ਰੋਜੈਕਟ ਪੱਛਮ ਬੰਗਾਲ ਰਾਜ ਵਿੱਚ 200 ਐੱਮਐੱਲਡੀ ਤੋਂ ਵੱਧ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਨੂੰ ਵਧਾਉਣਗੇ। 

ਪ੍ਰਧਾਨ ਮੰਤਰੀ 1585 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਨੈਸ਼ਨਲ ਮਿਸ਼ਨ ਫੌਰ ਕਲੀਨ ਗੰਗਾ (ਐੱਨਐੱਮਸੀਜੀ) ਦੇ ਤਹਿਤ ਵਿਕਸਿਤ ਕੀਤੇ ਜਾਣ ਵਾਲੇ 5 ਸੀਵਰੇਜ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ (8 ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ 80 ਕਿਲੋਮੀਟਰ ਨੈੱਟਵਰਕ) ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਪ੍ਰੋਜੈਕਟ ਪੱਛਮ ਬੰਗਾਲ ਵਿੱਚ 190 ਐੱਮਐੱਲਡੀ ਨਵੀਂ ਐੱਸਟੀਪੀ ਸਮਰੱਥਾ ਨੂੰ ਵਧਾਉਣਗੇ। ਇਹ ਪ੍ਰੋਜੈਕਟ ਉੱਤਰੀ ਬੈਰਕਪੁਰ, ਹੁਗਲੀ-ਚਿਨਸੁਰਾ, ਕੋਲਕਾਤਾ ਕੇਐੱਮਸੀ ਖੇਤਰ- ਗਾਰਡਨ ਰੀਚ ਅਤੇ ਆਦਿ ਗੰਗਾ (ਟੋਲੀ ਨਾਲਾ) ਅਤੇ ਮਹੇਸਤਲਾ ਸ਼ਹਿਰ ਦੇ ਖੇਤਰਾਂ ਨੂੰ ਲਾਭ ਪਹੁੰਚਾਉਣਗੇ।

ਪ੍ਰਧਾਨ ਮੰਤਰੀ ਡਾ. ਸਿਆਮਾ ਪ੍ਰਸਾਦ ਮੁਖਰਜੀ - ਨੈਸ਼ਨਲ ਇੰਸਟੀਟਿਊਟ ਆਵ੍ ਵਾਟਰ ਐਂਡ ਸੈਨੀਟੇਸ਼ਨ (ਡੀਐੱਸਪੀਐੱਮ - ਨਿਵਾਸ) ਦਾ ਉਦਘਾਟਨ ਕਰਨਗੇ, ਜੋ ਕਿ ਜੋਕਾ, ਡਾਇਮੰਡ ਹਾਰਬਰ ਰੋਡ, ਕੋਲਕਾਤਾ ਵਿਖੇ ਲਗਭਗ 100 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਵਿਕਸਿਤ ਕੀਤਾ ਗਿਆ ਹੈ। ਇਹ ਸੰਸਥਾ ਕੇਂਦਰ, ਰਾਜ ਅਤੇ ਸਥਾਨਕ ਸਰਕਾਰਾਂ ਲਈ ਸੂਚਨਾ ਅਤੇ ਗਿਆਨ ਦੇ ਕੇਂਦਰ ਵਜੋਂ ਕੰਮ ਕਰਦੇ ਹੋਏ ਦੇਸ਼ ਵਿੱਚ ਪਾਣੀ, ਸਵੱਛਤਾ ਅਤੇ ਸਫਾਈ (ਵਾਸ਼) ਬਾਰੇ ਦੇਸ਼ ਵਿੱਚ ਇੱਕ ਸਿਖਰਲੀ ਸੰਸਥਾ ਵਜੋਂ ਕੰਮ ਕਰੇਗੀ।

ਹਾਵੜਾ ਰੇਲਵੇ ਸਟੇਸ਼ਨ 'ਤੇ ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਹਾਵੜਾ ਰੇਲਵੇ ਸਟੇਸ਼ਨ 'ਤੇ ਹਾਵੜਾ ਤੋਂ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣਗੇ।  ਅਤਿ-ਆਧੁਨਿਕ ਸੈਮੀ-ਹਾਈ ਸਪੀਡ ਟ੍ਰੇਨ ਅਤਿ-ਆਧੁਨਿਕ ਯਾਤਰੀ ਸੁਵਿਧਾਵਾਂ ਨਾਲ ਲੈਸ ਹੈ। ਇਹ ਟ੍ਰੇਨ ਮਾਲਦਾ ਟਾਊਨ, ਬਰਸੋਈ ਅਤੇ ਕਿਸ਼ਨਗੰਜ ਸਟੇਸ਼ਨਾਂ 'ਤੇ ਦੋਵੇਂ ਦਿਸ਼ਾਵਾਂ 'ਤੇ ਰੁਕੇਗੀ।

ਪ੍ਰਧਾਨ ਮੰਤਰੀ ਜੋਕਾ-ਏਸਪਲੇਨੇਡ ਮੈਟਰੋ ਪ੍ਰੋਜੈਕਟ (ਪਰਪਲ ਲਾਈਨ) ਦੇ ਜੋਕਾ-ਤਾਰਾਤਲਾ ਸਟ੍ਰੈਚ ਦਾ ਉਦਘਾਟਨ ਕਰਨਗੇ। ਜੋਕਾ, ਠਾਕੁਰਪੁਕੁਰ, ਸਾਖਰ ਬਜ਼ਾਰ, ਬੇਹਾਲਾ ਚੌਰਸਤਾ, ਬੇਹਾਲਾ ਬਜ਼ਾਰ ਅਤੇ ਤਾਰਾਤਲਾ ਨਾਮ ਦੇ 6 ਸਟੇਸ਼ਨਾਂ ਵਾਲੇ 6.5-ਕਿਲੋਮੀਟਰ ਸਟ੍ਰੈਚ ਦਾ ਨਿਰਮਾਣ 2475 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤਾ ਗਿਆ ਹੈ।  ਕੋਲਕਾਤਾ ਸ਼ਹਿਰ ਦੇ ਦੱਖਣੀ ਹਿੱਸਿਆਂ ਜਿਵੇਂ ਸਰਸੁਨਾ, ਡਾਕਘਰ, ਮੁਚੀਪਾੜਾ ਅਤੇ ਦੱਖਣੀ 24 ਪਰਗਨਾ ਦੇ ਯਾਤਰੀਆਂ ਨੂੰ ਇਸ ਪ੍ਰੋਜੈਕਟ ਦੇ ਉਦਘਾਟਨ ਨਾਲ ਬਹੁਤ ਫਾਇਦਾ ਹੋਵੇਗਾ।

ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਚਾਰ ਰੇਲਵੇ ਪ੍ਰੋਜੈਕਟ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ।  ਇਨ੍ਹਾਂ ਵਿੱਚ 405 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਬੋਇੰਚੀ - ਸ਼ਕਤੀਗੜ੍ਹ ਤੀਸਰੀ ਲਾਈਨ;  565 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਡਾਨਕੁਨੀ - ਚੰਦਨਪੁਰ 4ਥੀ ਲਾਈਨ ਪ੍ਰੋਜੈਕਟ;  254 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਨਿਮਿਤਤਾ - ਨਿਊ ਫਰੱਕਾ ਡਬਲ ਲਾਈਨ;  ਅਤੇ 1080 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਸਿਤ ਕੀਤੀ ਗਈ ਅੰਬਰੀ ਫਲਕਾਟਾ - ਨਿਊ ਮਾਇਨਾਗੁੜੀ - ਗੁਮਾਨੀਹਾਟ ਡਬਲਿੰਗ ਪ੍ਰੋਜੈਕਟ, ਸ਼ਾਮਲ ਹਨ। ਪ੍ਰਧਾਨ ਮੰਤਰੀ 335 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣ ਵਾਲੇ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਦਾ ਨੀਂਹ ਪੱਥਰ ਵੀ ਰੱਖਣਗੇ। 

  • Jitender Kumar Haryana BJP State President August 18, 2024

    How is Malda Town my birth place
  • Karan Singh VNS January 01, 2023

    हीरे जैसे महान व्यक्तित्व को जन्म देने वाली माँ हीराबेन के आकस्मिक निधन का समाचार पाकर दु:ख हुआ! माँ हीराबेन को परमपिता परमेश्वर अपने श्रीचरणों में स्थान दे.. 🙏🙏🙏
  • Rakesh Soni January 01, 2023

    कोलकाता में प्रधानमंत्री श्री नरेंद्र मोदी जी की 7800 करोड की परियोजनाओं का शिलान्यास किया मोदी है तो मुमकिन है बिना भेदभाव की
  • Jayakumar G January 01, 2023

    Jai Bharat🇮🇳🙏💐 Shreshtha Bharat🇮🇳🙏💐
  • Kuldeep Yadav December 31, 2022

    આદરણીય પ્રધામંત્રીશ્રી નરેન્દ્ર મોદીજી ને મારા નમસ્કાર મારુ નામ કુલદીપ અરવિંદભાઈ યાદવ છે. મારી ઉંમર ૨૪ વર્ષ ની છે. એક યુવા તરીકે તમને થોડી નાની બાબત વિશે જણાવવા માંગુ છું. ઓબીસી કેટેગરી માંથી આવતા કડીયા કુંભાર જ્ઞાતિના આગેવાન અરવિંદભાઈ બી. યાદવ વિશે. અમારી જ્ઞાતિ પ્યોર બીજેપી છે. છતાં અમારી જ્ઞાતિ ના કાર્યકર્તાને પાર્ટીમાં સ્થાન નથી મળતું. એવા એક કાર્યકર્તા વિશે જણાવું. ગુજરાત રાજ્ય ના અમરેલી જિલ્લામાં આવેલ સાવરકુંડલા શહેર ના દેવળાના ગેઈટે રહેતા અરવિંદભાઈ યાદવ(એ.બી.યાદવ). જન સંઘ વખત ના કાર્યકર્તા છેલ્લાં ૪૦ વર્ષ થી સંગઠનની જવાબદારી સંભાળતા હતા. ગઈ ૩ ટર્મ થી શહેર ભાજપના મહામંત્રી તરીકે જવાબદારી કરેલી. ૪૦ વર્ષ માં ૧ પણ રૂપિયાનો ભ્રષ્ટાચાર નથી કરેલો અને જે કરતા હોય એનો વિરોધ પણ કરેલો. આવા પાયાના કાર્યકર્તાને અહીંના ભ્રષ્ટાચારી નેતાઓ એ ઘરે બેસાડી દીધા છે. કોઈ પણ પાર્ટીના કાર્યકમ હોય કે મિટિંગ એમાં જાણ પણ કરવામાં નથી આવતી. એવા ભ્રષ્ટાચારી નેતા ને શું ખબર હોય કે નરેન્દ્રભાઇ મોદી દિલ્હી સુધી આમ નમ નથી પોચિયા એની પાછળ આવા બિન ભ્રષ્ટાચારી કાર્યકર્તાઓ નો હાથ છે. આવા પાયાના કાર્યકર્તા જો પાર્ટી માંથી નીકળતા જાશે તો ભવિષ્યમાં કોંગ્રેસ જેવો હાલ ભાજપ નો થાશે જ. કારણ કે જો નીચે થી સાચા પાયા ના કાર્યકર્તા નીકળતા જાશે તો ભવિષ્યમાં ભાજપને મત મળવા બોવ મુશ્કેલ છે. આવા ભ્રષ્ટાચારી નેતાને લીધે પાર્ટીને ભવિષ્યમાં બોવ મોટું નુકશાન વેઠવું પડશે. એટલે પ્રધામંત્રીશ્રી નરેન્દ્ર મોદીજી ને મારી નમ્ર અપીલ છે કે આવા પાયા ના અને બિન ભ્રષ્ટાચારી કાર્યકર્તા ને આગળ મૂકો બાકી ભવિષ્યમાં ભાજપ પાર્ટી નો નાશ થઈ જાશે. એક યુવા તરીકે તમને મારી નમ્ર અપીલ છે. આવા કાર્યકર્તાને દિલ્હી સુધી પોચડો. આવા કાર્યકર્તા કોઈ દિવસ ભ્રષ્ટાચાર નઈ કરે અને લોકો ના કામો કરશે. સાથે અતિયારે અમરેલી જિલ્લામાં બેફામ ભ્રષ્ટાચાર થઈ રહીયો છે. રોડ રસ્તા ના કામો સાવ નબળા થઈ રહિયા છે. પ્રજાના પરસેવાના પૈસા પાણીમાં જાય છે. એટલા માટે આવા બિન ભ્રષ્ટાચારી કાર્યકર્તા ને આગળ લાવો. અમરેલી જિલ્લામાં નમો એપ માં સોવ થી વધારે પોઇન્ટ અરવિંદભાઈ બી. યાદવ(એ. બી.યાદવ) ના છે. ૭૩ હજાર પોઇન્ટ સાથે અમરેલી જિલ્લામાં પ્રથમ છે. એટલા એક્ટિવ હોવા છતાં પાર્ટીના નેતાઓ એ અતિયારે ઝીરો કરી દીધા છે. આવા કાર્યકર્તા ને દિલ્હી સુધી લાવો અને પાર્ટીમાં થતો ભ્રષ્ટાચારને અટકાવો. જો ખાલી ભ્રષ્ટાચાર માટે ૩૦ વર્ષ નું બિન ભ્રષ્ટાચારી રાજકારણ મૂકી દેતા હોય તો જો મોકો મળે તો દેશ માટે શું નો કરી શકે એ વિચારી ને મારી નમ્ર અપીલ છે કે રાજ્ય સભા માં આવા નેતા ને મોકો આપવા વિનંતી છે એક યુવા તરીકે. બાકી થોડા જ વર્ષો માં ભાજપ પાર્ટી નું વર્ચસ્વ ભાજપ ના જ ભ્રષ્ટ નેતા ને લીધે ઓછું થતું જાશે. - અરવિંદ બી. યાદવ (એ.બી યાદવ) પૂર્વ શહેર ભાજપ મહામંત્રી જય હિન્દ જય ભારત જય જય ગરવી ગુજરાત આપનો યુવા મિત્ર લી. કુલદીપ અરવિંદભાઈ યાદવ
  • Jayakumar G December 30, 2022

    “The Government launched the PM Gati Shakti Plan to fill the gaps in the coordination of agencies”, Shri Modi remarked, “Be it different state governments, construction agencies or industry experts, everyone is coming together on the Gati Shakti Platform.” 
  • Shri Vivek Bhadrakia December 30, 2022

    वर्ल्ड को एक हीरा देने बाली मां हीराबेन बा के देवलोक गमन पर भक्तिपूर्ण श्रद्धांजलि अर्पित करता हूं । तपस्वी माताजी को कोटि कोटि नमन करता हूं । प्रभु जगन्नाथ उसकी आत्मा को शांत करें इतना प्रार्थना हे । धन्य धन्य हीराबेन की हीरा बेटा मोदी जी ,आपको प्रभु शक्ति दें सहन की लिए। ॐ शांति
  • Alpana Sinha December 30, 2022

    🕉️ शांति 🙏🏼🙏🏼
  • kheemanand pandey December 30, 2022

    अडिग कर्तव्य पथ नमन् मातृदेवो भव: प्रधान सेवक का पुरुषार्थी आचरण व कर्तव्य मार्ग की दृढ़ता देशवासियों को गौरवान्वित करतीं है🙏✔
  • Kalyani Roy December 30, 2022

    🙏🙏🙏
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Rs 1,555 crore central aid for 5 states hit by calamities in 2024 gets government nod

Media Coverage

Rs 1,555 crore central aid for 5 states hit by calamities in 2024 gets government nod
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਫਰਵਰੀ 2025
February 19, 2025

Appreciation for PM Modi's Efforts in Strengthening Economic Ties with Qatar and Beyond