ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਮਸ, ਬਿਲਾਸਪੁਰ ਦਾ ਦੌਰਾ ਕੀਤਾ।

ਪ੍ਰਧਾਨ ਮੰਤਰੀ ਹਸਪਤਾਲ ਦੀ ਇਮਾਰਤ ਦੇ ਸੀ-ਬਲਾਕ ਪਹੁੰਚੇ। ਉਸ ਤੋਂ ਬਾਅਦ, ਉਨ੍ਹਾਂ ਏਮਸ, ਬਿਲਾਸਪੁਰ ਕੈਂਪਸ ਦੇ 3ਡੀ ਮਾਡਲ ਦਾ ਪ੍ਰਦਰਸ਼ਨ ਦੇਖਿਆ ਅਤੇ ਸੰਸਥਾ ਦੇ ਉਦਘਾਟਨ ਲਈ ਰਿਬਨ ਕੱਟਣ ਦੀ ਰਸਮ ਲਈ ਅੱਗੇ ਗਏ। ਪ੍ਰਧਾਨ ਮੰਤਰੀ ਨੇ ਹਸਪਤਾਲ ਦੇ ਸੀਟੀ ਸਕੈਨ ਸੈਂਟਰ ਅਤੇ ਐਮਰਜੈਂਸੀ ਅਤੇ ਟਰੌਮਾ ਖੇਤਰਾਂ ਦਾ ਦੌਰਾ ਕੀਤਾ।

ਦੇਸ਼ ਭਰ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਅਤੇ ਪ੍ਰਤੀਬੱਧਤਾ ਨੂੰ ਏਮਸ ਬਿਲਾਸਪੁਰ ਦੇ ਰਾਸ਼ਟਰ ਨੂੰ ਸਮਰਪਿਤ ਕਰਨ ਦੁਆਰਾ ਇੱਕ ਵਾਰ ਫਿਰ ਤੋਂ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਹਸਪਤਾਲ ਦਾ ਨੀਂਹ ਪੱਥਰ ਵੀ ਪ੍ਰਧਾਨ ਮੰਤਰੀ ਦੁਆਰਾ ਅਕਤੂਬਰ 2017 ਵਿੱਚ ਰੱਖਿਆ ਗਿਆ ਸੀ ਅਤੇ ਇਹ ਕੇਂਦਰੀ ਸੈਕਟਰ ਦੀ ਯੋਜਨਾ ਪ੍ਰਧਾਨ ਮੰਤਰੀ ਸਵਾਸਥਯ ਸੁਰਕਸ਼ਾ ਯੋਜਨਾ ਦੇ ਤਹਿਤ ਸਥਾਪਿਤ ਕੀਤਾ ਜਾ ਰਿਹਾ ਹੈ।

ਏਮਸ ਬਿਲਾਸਪੁਰ, ਜੋ ਕਿ 1470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ ਹੈ, 18 ਸਪੈਸ਼ਲਿਟੀ ਅਤੇ 17 ਸੁਪਰ ਸਪੈਸ਼ਲਿਟੀ ਵਿਭਾਗਾਂ, 18 ਮੌਡਿਊਲਰ ਅਪਰੇਸ਼ਨ ਥੀਏਟਰਾਂ, ਅਤੇ 64 ਆਈਸੀਯੂ ਬੈੱਡਾਂ ਸਮੇਤ 750 ਬਿਸਤਰਿਆਂ ਵਾਲਾ ਇੱਕ ਅਤਿ-ਆਧੁਨਿਕ ਹਸਪਤਾਲ ਹੈ। 247 ਏਕੜ ਵਿੱਚ ਫੈਲੇ ਇਸ ਹਸਪਤਾਲ ਵਿੱਚ 24 ਘੰਟੇ ਐਮਰਜੈਂਸੀ ਅਤੇ ਡਾਇਲਿਸਿਸ ਦੀਆਂ ਸੁਵਿਧਾਵਾਂ, ਅਲਟਰਾਸੋਨੋਗ੍ਰਾਫੀ, ਸੀਟੀ ਸਕੈਨ, ਐੱਮਆਰਆਈ ਆਦਿ ਜਿਹੀਆਂ ਆਧੁਨਿਕ ਡਾਇਗਨੌਸਟਿਕ ਮਸ਼ੀਨਾਂ, ਅੰਮ੍ਰਿਤ ਫਾਰਮੇਸੀ ਅਤੇ ਜਨ ਔਸ਼ਧੀ ਕੇਂਦਰ ਅਤੇ 30 ਬਿਸਤਰਿਆਂ ਵਾਲਾ ਆਯੁਸ਼ ਬਲਾਕ ਵੀ ਮੌਜੂਦ ਹੈ। ਹਸਪਤਾਲ ਨੇ ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਅਤੇ ਦੁਰਗਮ ਕਬਾਇਲੀ ਖੇਤਰਾਂ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਡਿਜੀਟਲ ਹੈਲਥ ਲਈ ਕੇਂਦਰ ਵੀ ਸਥਾਪਿਤ ਕੀਤਾ ਹੈ। ਨਾਲ ਹੀ, ਹਸਪਤਾਲ ਦੁਆਰਾ ਕਾਜ਼ਾ, ਸਲੂਨੀ ਅਤੇ ਕੀਲੋਂਗ ਜਿਹੇ ਦੁਰਗਮ ਕਬਾਇਲੀ ਅਤੇ ਉੱਚ ਹਿਮਾਲੀਅਨ ਖੇਤਰਾਂ ਵਿੱਚ ਸਿਹਤ ਕੈਂਪਾਂ ਦੇ ਜ਼ਰੀਏ ਮਾਹਿਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਹਸਪਤਾਲ ਵਿੱਚ ਹਰ ਸਾਲ ਐੱਮਬੀਬੀਐੱਸ ਕੋਰਸਾਂ ਲਈ 100 ਵਿਦਿਆਰਥੀਆਂ ਅਤੇ ਨਰਸਿੰਗ ਕੋਰਸਾਂ ਲਈ 60 ਵਿਦਿਆਰਥੀਆਂ ਨੂੰ ਦਾਖਲਾ ਮਿਲੇਗਾ।

ਪ੍ਰਧਾਨ ਮੰਤਰੀ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਜੈ ਰਾਮ ਠਾਕੁਰ, ਹਿਮਾਚਲ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਜੇਂਦਰ ਵਿਸ਼ਵਨਾਥ ਅਰਲੇਕਰ, ਕੇਂਦਰੀ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਸੰਸਦ ਮੈਂਬਰ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ, ਸ਼੍ਰੀ ਜਗਤ ਪ੍ਰਕਾਸ਼ ਨੱਡਾ ਵੀ ਹਾਜ਼ਰ ਸਨ।

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Rural, urban consumption inequality dips during Aug 2023-July 2024: Govt

Media Coverage

Rural, urban consumption inequality dips during Aug 2023-July 2024: Govt
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਦਸੰਬਰ 2024
December 27, 2024

Citizens appreciate PM Modi's Vision: Crafting a Global Powerhouse Through Strategic Governance