ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੀਵ (Kyiv) ਵਿੱਚ ਸਕੂਲ ਆਫ ਓਰੀਐਂਟਲ ਸਟਡੀਜ਼ ਵਿੱਚ ਹਿੰਦੀ ਭਾਸ਼ਾ ਸਿੱਖ ਰਹੇ ਯੂਕ੍ਰੇਨੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਮੇਧਾਵਿਤਾ ਅਤੇ ਦੋਨਾਂ ਦੇਸ਼ਾਂ ਦਰਮਿਆਨ ਆਪਸੀ ਸਮਝ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਭਾਰਤੀ ਸੰਸਕ੍ਰਿਤੀ ਅਤੇ ਇਤਿਹਾਸ ਨੂੰ ਯੂਕ੍ਰੇਨੀ ਲੋਕਾਂ ਦੇ ਕਰੀਬ ਲਿਆਉਣ ਦੇ ਲਈ ਉਨ੍ਹਾਂ ਦੇ ਯਤਨਾਂ ਦੀ ਵੀ ਸਰਾਹਨਾ ਕੀਤੀ।