(Amethi Sansad Khel Pratiyogita) 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
“ਪਿਛਲੇ 25 ਦਿਨਾਂ ਵਿੱਚ ਤੁਸੀਂ ਜੋ ਅਨੁਭਵ ਪ੍ਰਾਪਤ ਕੀਤਾ ਹੈ, ਉਹ ਤੁਹਾਡੇ ਸਪੋਰਟਿੰਗ ਕਰੀਅਰ ਦੇ ਲਈ ਇੱਕ ਬੜੀ ਵਿਸ਼ੇਸ਼ਤਾ (ਥਾਤੀ) ਹੈ”
“ਕਿਸੇ ਭੀ ਸਮਾਜ ਦੇ ਵਿਕਾਸ ਦੇ ਲਈ ਮਹੱਤਵਪੂਰਨ ਹੈ ਕਿ ਉੱਥੇ ਖੇਡਾਂ ਅਤੇ ਖਿਡਾਰੀਆਂ ਨੂੰ ਵਧਣ-ਫੁੱਲਣ ਦਾ ਮੌਕਾ ਮਿਲੇ”
“ਪੂਰਾ ਦੇਸ਼ ਅੱਜ ਖਿਡਾਰੀਆਂ ਦੀ ਤਰ੍ਹਾਂ ਰਾਸ਼ਟਰ ਨੂੰ ਪਹਿਲੇ ਰੱਖ ਕੇ (putting the nation first) ਸੋਚ ਰਿਹਾ ਹੈ”
“ਅੱਜ ਦੀ ਦੁਨੀਆ ਵਿੱਚ ਕਈ ਪ੍ਰਸਿੱਧ ਖੇਡ ਪ੍ਰਤਿਭਾਵਾਂ ਛੋਟੇ ਸ਼ਹਿਰਾਂ ਤੋਂ ਆਉਂਦੀਆਂ ਹਨ” “ਸਾਂਸਦ ਖੇਲ ਪ੍ਰਤਿਯੋਗਿਤਾ (Sansad Khel Pratiyogita) ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਸਾਹਮਣੇ ਲਿਆਉਣ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਕੌਸ਼ਲ ਨੂੰ ਨਿਖਾਰਨ ਦਾ ਇੱਕ ਬੜਾ ਮਾਧਿਅਮ ਹੈ”

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ (Amethi Sansad Khel Pratiyogita) 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ।

 

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮੇਠੀ ਸਾਂਸਦ  ਖੇਲ ਪ੍ਰਤਿਯੋਗਿਤਾ (Amethi Sansad Khel Pratiyogita )2023 ਵਿੱਚ ਹਿੱਸਾ ਲੈਣ ਵਾਲਿਆਂ ਨਾਲ ਜੁੜਨਾ ਇੱਕ ਵਿਸ਼ੇਸ਼ ਅਹਿਸਾਸ ਹੈ। ਇਹ ਮਹੀਨਾ ਦੇਸ਼ ਵਿੱਚ ਖੇਡਾਂ ਦੇ ਲਈ ਸ਼ੁਭ ਹੈ, ਕਿਉਂਕਿ ਭਾਰਤੀ ਖਿਡਾਰੀਆਂ ਨੇ ਏਸ਼ਿਆਈ ਖੇਡਾਂ ਵਿੱਚ ਮੈਡਲਾਂ ਦੀ ਸੈਂਕੜਾ ਬਣਾਇਆ ਹੈ, ਇਸ ਲਈ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਆਯੋਜਨਾਂ ਦੇ ਜ਼ਰੀਏ ਅਮੇਠੀ ਦੇ ਅਨੇਕ ਖਿਡਾਰੀਆਂ ਨੇ ਭੀ ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ (Amethi Sansad Khel Pratiyogita) ਵਿੱਚ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਤਿਯੋਗਿਤਾ ਨਾਲ ਐਥਲੀਟਾਂ ਨੂੰ ਜੋ ਨਵੀਂ ਊਰਜਾ ਅਤੇ ਆਤਮ-ਵਿਸ਼ਵਾਸ ਮਿਲਿਆ ਹੈ, ਉਸ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ ਅਤੇ ਹੁਣ ਇਸ ਜੋਸ਼ ਨੂੰ ਕਾਇਮ ਰੱਖਣ ਅਤੇ ਬਿਹਤਰੀਨ ਨਤੀਜਿਆਂ ਦੇ ਲਈ ਤਿਆਰ ਕਰਨ ਦਾ ਸਮਾਂ ਆ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਪਿਛਲੇ 25 ਦਿਨਾਂ ਵਿੱਚ ਤੁਸੀਂ ਜੋ ਅਨੁਭਵ ਪ੍ਰਾਪਤ ਕੀਤਾ ਹੈ, ਉਹ ਤੁਹਾਡੇ ਸਪੋਰਟਿੰਗ ਕਰੀਅਰ ਦੇ ਲਈ ਇੱਕ ਬੜੀ ਵਿਸ਼ੇਸ਼ਤਾ (ਥਾਤੀ) ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਹਰ ਉਸ ਵਿਅਕਤੀ ਨੂੰ ਵਧਾਈਆਂ ਦਿੱਤੀਆਂ ਜਿਨ੍ਹਾਂ ਨੇ ਅਧਿਆਪਕ, ਕੋਚ, ਸਕੂਲ ਜਾਂ ਕਾਲਜ ਪ੍ਰਤੀਨਿਧੀ ਦੀ ਭੂਮਿਕਾ ਵਿੱਚ ਇਸ ਮਹਾਨ ਅਭਿਯਾਨ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਯੁਵਾ ਖਿਡਾਰੀਆਂ ਦਾ ਸਮਰਥਨ ਅਤੇ ਪ੍ਰੋਤਸਾਹਨ ਕੀਤਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਇੱਕ ਲੱਖ ਤੋਂ ਅਧਿਕ ਖਿਡਾਰੀਆਂ ਦਾ ਜੁਟਣਾ ਆਪਣੇ ਆਪ ਵਿੱਚ ਇੱਕ ਬੜੀ ਬਾਤ ਹੈ । ਪ੍ਰਧਾਨ ਮੰਤਰੀ ਨੇ  ਵਿਸ਼ੇਸ਼ ਤੌਰ ‘ਤੇ ਅਮੇਠੀ ਸਾਂਸਦ ਸਮ੍ਰਿਤੀ ਇਰਾਨੀ ਜੀ (Amethi MP Smriti Irani ji) ਨੂੰ ਵਧਾਈਆਂ ਦਿੱਤੀਆਂ, ਜਿਨ੍ਹਾਂ ਨੇ ਇਸ ਆਯੋਜਨ ਨੂੰ ਇਤਨਾ ਸਫ਼ਲ ਬਣਾਇਆ।

 

ਪ੍ਰਧਾਨ ਮੰਤਰੀ ਨੇ ਕਿਹਾ, “ਕਿਸੇ ਭੀ ਸਮਾਜ ਦੇ ਵਿਕਾਸ ਦੇ ਲਈ ਇਹ ਬਹੁਤ ਮਹੱਤਵਪੂਰਨ ਹੈ ਕਿ ਉੱਥੇ ਖੇਡਾਂ ਅਤੇ ਖਿਡਾਰੀਆਂ ਨੂੰ ਵਧਣ-ਫੁੱਲਣ ਦਾ ਅਵਸਰ ਮਿਲੇ।” ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਖੇਡਾਂ ਦੇ ਮਾਧਿਅਮ ਨਾਲ ਨੌਜਵਾਨਾਂ ਵਿੱਚ ਸ਼ਖ਼ਸੀਅਤ ਦਾ ਵਿਕਾਸ ਕੁਦਰਤੀ ਤਰੀਕੇ ਨਾਲ ਹੁੰਦਾ ਹੈ। ਉਹ ਲਕਸ਼ ਹਾਸਲ ਕਰਨ ਦੇ ਲਈ ਸਖ਼ਤ ਮਿਹਨਤ ਕਰਦੇ ਹਨ, ਹਾਰਨ ਦੇ ਬਾਅਦ ਫਿਰ ਤੋਂ ਪ੍ਰਯਾਸ ਕਰਦੇ ਹਨ ਅਤੇ ਟੀਮ ਵਿੱਚ ਸ਼ਾਮਲ ਹੋ ਕੇ ਅੱਗੇ ਵਧਦੇ ਹਨ। ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਵਰਤਮਾਨ ਸਰਕਾਰ ਦੇ ਅਨੇਕ ਸਾਂਸਦਾਂ ਨੇ ਆਪਣੇ-ਆਪਣੇ ਚੋਣ ਖੇਤਰਾਂ ਵਿੱਚ ਖੇਲ ਪ੍ਰਤਿਯੋਗਿਤਾਵਾਂ ਆਯੋਜਿਤ ਕਰਕੇ ਸਮਾਜ ਦੇ ਵਿਕਾਸ ਦੇ ਲਈ ਇੱਕ ਨਵਾਂ ਰਾਹ ਤਿਆਰ ਕੀਤਾ ਹੈ ਅਤੇ ਇਸ ਦੇ ਪਰਿਣਾਮ ਆਉਣ ਵਾਲੇ ਵਰ੍ਹਿਆਂ ਵਿੱਚ ਸਪਸ਼ਟ ਤੌਰ ‘ਤੇ ਦਿਖਾਈ ਦੇਣਗੇ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਅਮੇਠੀ ਦੇ ਯੁਵਾ ਖਿਡਾਰੀ ਨਿਸ਼ਚਿਤ ਤੌਰ ‘ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੈਡਲ ਜਿੱਤਣਗੇ ਅਤੇ ਅਜਿਹੀਆਂ ਪ੍ਰਤਿਯੋਗਿਤਾਵਾਂ ਤੋਂ ਪ੍ਰਾਪਤ ਅਨੁਭਵ ਉਨ੍ਹਾਂ ਦੇ ਬਹੁਤ ਕੰਮ ਆਵੇਗਾ।

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਜਦੋਂ ਖਿਡਾਰੀ ਮੈਦਾਨ ਵਿੱਚ ਉਤਰਦੇ ਹਨ ਤਾਂ ਉਨ੍ਹਾਂ ਦਾ ਇੱਕ ਹੀ ਲਕਸ਼ ਹੁੰਦਾ ਹੈ-ਖ਼ੁਦ ਨੂੰ ਅਤੇ ਟੀਮ ਨੂੰ ਜੇਤੂ ਬਣਾਉਣਾ।” (“When players enter the field, they have only one goal - to make themselves and the team victorious.”) ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਪੂਰਾ ਦੇਸ਼, ਰਾਸ਼ਟਰ ਨੂੰ ਪਹਿਲਾਂ ਰੱਖ ਕੇ ਖਿਡਾਰੀਆਂ ਦੀ ਤਰ੍ਹਾਂ ਸੋਚ ਰਿਹਾ ਹੈ। ਸ਼੍ਰੀ ਮੋਦੀ ਨੇ ਖਿਡਾਰੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਆਪਣਾ ਸਭ ਕੁਝ ਦਾਅ ‘ਤੇ ਲਗਾ ਕੇ ਦੇਸ਼ ਦੇ ਲਈ ਖੇਡਦੇ ਹਨ ਅਤੇ ਇਸ ਸਮੇਂ ਦੇਸ਼ ਇੱਕ ਬੜਾ ਲਕਸ਼ ਭੀ ਲੈ ਕੇ ਚਲ ਰਿਹਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਵਿੱਚ ਦੇਸ਼ ਦੇ ਹਰ ਜ਼ਿਲ੍ਹੇ ਦੇ ਹਰੇਕ ਨਾਗਰਿਕ ਦੀ ਭੂਮਿਕਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੇ ਲਈ ਹਰ ਖੇਤਰ ਨੂੰ ਇੱਕ ਭਾਵਨਾ, ਇੱਕ ਲਕਸ਼ ਅਤੇ ਇੱਕ ਸੰਕਲਪ ਦੇ ਨਾਲ ਅੱਗੇ ਵਧਣਾ ਹੋਵੇਗਾ। ਉਨ੍ਹਾਂ ਨੇ ਨੌਜਵਾਨਾਂ ਦੇ ਲਈ ਟੌਪਸ ਅਤੇ ਖੇਲੋ ਇੰਡੀਆ ਗੇਮਸ (TOPS and Khelo India Games) ਜਿਹੀਆਂ ਯੋਜਨਾਵਾਂ ਦਾ ਉਲੇਖ ਕੀਤਾ। ਉਨ੍ਹਾਂ ਨੇ ਦੱਸਿਆ ਕਿ ਟੌਪਸ ਸਕੀਮ (TOPS scheme) ਦੇ ਤਹਿਤ ਦੇਸ਼-ਵਿਦੇਸ਼ ਵਿੱਚ ਅਨੇਕ ਐਥਲੀਟਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕੋਚਿੰਗ ਭੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਸਹਾਇਤਾ ਭੀ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਭੀ ਦੱਸਿਆ ਕਿ ਖੇਲੋ ਇੰਡੀਆ ਗੇਸਮ ਦੇ ਤਹਿਤ ਤਿੰਨ ਹਜ਼ਾਰ ਤੋਂ ਅਧਿਕ ਖਿਡਾਰੀਆਂ ਨੂੰ ਪ੍ਰਤੀ ਮਾਹ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ, ਜੋ ਉਨ੍ਹਾਂ ਨੂੰ ਟ੍ਰੇਨਿੰਗ, ਆਹਾਰ, ਕੋਚਿੰਗ, ਕਿੱਟ, ਜ਼ਰੂਰੀ ਉਪਕਰਣ ਅਤੇ ਹੋਰ ਜ਼ਰੂਰਤਾਂ ਨੂੰ ਪੂਰਾ ਕਰਨ (needs of training, diet, coaching, kit, necessary equipment and other expenses) ਵਿੱਚ ਮਦਦ ਕਰਦੀ ਹੈ।

 

ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦੇ ਬਦਲਦੇ ਭਾਰਤ ਵਿੱਚ ਛੋਟੇ ਸ਼ਹਿਰਾਂ ਦੀਆਂ ਪ੍ਰਤਿਭਾਵਾਂ ਨੂੰ ਖੁੱਲ੍ਹ ਕੇ ਅੱਗੇ ਆਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਭਾਰਤ ਨੂੰ ਸਟਾਰਟਅੱਪ ਹੱਬ (startup hub) ਬਣਾਉਣ ਵਿੱਚ ਛੋਟੇ ਸ਼ਹਿਰਾਂ ਦੇ ਯੋਗਦਾਨ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਉਲੇਖ ਕੀਤਾ ਕਿ ਅੱਜ ਦੀ ਦੁਨੀਆ ਵਿੱਚ ਅਨੇਕ ਪ੍ਰਸਿੱਧ ਖੇਲ ਪ੍ਰਤਿਭਾਵਾਂ ਛੋਟੇ ਸ਼ਹਿਰਾਂ ਤੋਂ ਆਉਂਦੀਆਂ ਹਨ, ਜਿਸ ਦਾ ਕ੍ਰੈਡਿਟ ਸਰਕਾਰ ਦੇ ਪਾਰਦਰਸ਼ੀ ਦ੍ਰਿਸ਼ਟੀਕੋਣ ਨੂੰ ਜਾਂਦਾ ਹੈ, ਕਿਉਂਕਿ ਹੁਣ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਆਪਣੇ ਕੌਸ਼ਲ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਨੇ ਏਸ਼ਿਆਈ ਖੇਡਾਂ ਦੀ ਉਦਾਹਰਣ ਦਿੱਤੀ, ਜਿੱਥੇ ਮੈਡਲ ਜਿੱਤਣ ਵਾਲੇ ਜ਼ਿਆਦਾਤਰ ਐਥਲੀਟ ਛੋਟੇ ਸ਼ਹਿਰਾਂ ਤੋਂ ਸਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਸਰਕਾਰ ਦੁਆਰਾ ਉਨ੍ਹਾਂ ਦੀ ਪ੍ਰਤਿਭਾ ਦਾ ਸਨਮਾਨ ਕਰਨ ਅਤੇ ਹਰ ਸੰਭਵ ਸੁਵਿਧਾਵਾਂ ਉਪਲਬਧ ਕਰਵਾਉਣ ਦਾ ਪਰਿਣਾਮ ਅੱਜ ਦੇਖਿਆ ਜਾ ਸਕਦਾ ਹੈ। ਉੱਤਰ ਪ੍ਰਦੇਸ਼ ਦੀਆਂ ਅਨੂ ਰਾਣੀ, ਪਾਰੁਲ ਚੌਧਰੀ ਅਤੇ ਸੁਧਾ ਸਿੰਘ (Uttar Pradesh's Annu Rani, Parul Chaudhary and Sudha Singh) ਦੇ ਪ੍ਰਦਰਸ਼ਨ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ, “ਇਨ੍ਹਾਂ ਐਥਲੀਟਾਂ ਨੇ ਪਰਿਣਾਮ ਦਿੱਤਾ ਹੈ।” ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਾਂਸਦ ਖੇਲ ਪ੍ਰਤਿਯੋਗਿਤਾ ਐਸੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਸਾਹਮਣੇ ਲਿਆਉਣ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਕੌਸ਼ਲ ਨੂੰ ਨਿਖਾਰਨ ਦਾ ਇੱਕ ਬੜਾ ਮਾਧਿਅਮ ਹੈ।

 

ਸੰਬੋਧਨ ਦਾ ਸਮਾਪਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਐਥਲੀਟਾਂ ਦੀ ਮਿਹਨਤ ਰੰਗ ਲਿਆਉਣ ਲਗੇਗੀ ਅਤੇ ਕਈ ਐਥਲੀਟ ਦੇਸ਼ ਅਤੇ ਤਿਰੰਗੇ (Tricolour) ਦਾ ਨਾਮ ਰੋਸ਼ਨ ਕਰਨਗੇ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet approves minimum support price for Copra for the 2025 season

Media Coverage

Cabinet approves minimum support price for Copra for the 2025 season
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi