ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਲਿੰਕ ਦੇ ਮਾਧਿਅਮ ਨਾਲ ਮੱਧ ਪ੍ਰਦੇਸ਼ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਲੋਕ ਇਸ ਇਤਿਹਾਸਿਕ ਕਾਲ ਵਿੱਚ ਅਧਿਆਪਨ ਦੇ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਜੁੜ ਰਹੇ ਹਨ। ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੰਬੋਧਨ ਵਿੱਚ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਸਾਰੇ ਲੋਕ ਭਾਰਤ ਦੀ ਆਉਣ ਵਾਲੀ ਪੀੜ੍ਹੀ ਨੂੰ ਢਾਲਣ, ਉਨ੍ਹਾਂ ਨੂੰ ਆਧੁਨਿਕ ਬਣਾਉਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਸੰਭਾਲਣਗੇ। ਉਨ੍ਹਾਂ ਨੇ ਰੋਜ਼ਗਾਰ ਮੇਲੇ ਦੇ ਦੌਰਾਨ ਅੱਜ ਮੱਧ ਪ੍ਰਦੇਸ਼ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਿਯੁਕਤ ਸਾਢੇ ਪੰਜ ਹਜ਼ਾਰ ਤੋਂ ਅਧਿਕ ਅਧਿਆਪਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਵਰ੍ਹਿਆਂ ਵਿੱਚ ਮੱਧ ਪ੍ਰਦੇਸ਼ ਵਿੱਚ ਲਗਭਗ ਪੰਜਾਹ ਹਜ਼ਾਰ ਅਧਿਆਪਕ ਨਿਯੁਕਤ ਕੀਤੇ ਗਏ ਹਨ। ਇਸ ਉਪਲਬਧੀ ਦੇ ਲਈ ਉਨ੍ਹਾਂ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।
ਇਹ ਦੇਖਦੇ ਹੋਏ ਕਿ ਨਵਨਿਯੁਕਤ ਅਧਿਆਪਕ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ, ਜਿਸ ਦਾ ਵਿਕਸਿਤ ਭਾਰਤ ਦੇ ਸੰਕਲਪ ਨੂੰ ਪ੍ਰਾਪਤ ਕਰਨ ਵਿੱਚ ਵੱਡਾ ਯੋਗਦਾਨ ਹੋਵੇਗਾ, ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਵਿੱਚ ਪਰੰਪਰਾਗਤ ਗਿਆਨ ਦੇ ਨਾਲ-ਨਾਲ ਭਵਿੱਖ ਦੀ ਟੈਕਨੋਲੋਜੀ ਨੂੰ ਇੱਕ ਬਰਾਬਰ ਮਹੱਤਵ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਾਥਮਿਕ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਕੋਰਸ ਤਿਆਰ ਕੀਤਾ ਗਿਆ ਹੈ ਜਦਕਿ ਮਾਤ੍ਰ ਭਾਸ਼ਾ ਵਿੱਚ ਸਿੱਖਿਆ ਦੇ ਸਬੰਧ ਵਿੱਚ ਪ੍ਰਗਤੀ ਹੋਈ ਹੈ। ਅੰਗ੍ਰੇਜ਼ੀ ਨਹੀਂ ਜਾਨਣ ਵਾਲੇ ਵਿਦਿਆਰਥੀਆਂ ਨੂੰ ਮਾਤ੍ਰ ਭਾਸ਼ਾ ਵਿੱਚ ਸਿੱਖਿਆ ਨਹੀਂ ਦੇਣ ਦੇ ਕਾਰਨ ਹੋਏ ਘੋਰ ਅਨਿਆਂ ਨੂੰ ਰੇਖਾਂਕਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਵਰਤਮਾਨ ਸਰਕਾਰ ਸਿਲੇਬਸ ਵਿੱਚ ਹੁਣ ਖੇਤਰੀ ਭਾਸ਼ਾਵਾਂ ਵਿੱਚ ਪੁਸਤਕਾਂ ‘ਤੇ ਜ਼ੋਰ ਦੇ ਰਹੀ ਹੈ ਜੋ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪਰਿਵਰਤਨ ਦਾ ਅਧਾਰ ਹੋਵੇਗੀ।
ਪ੍ਰਧਾਨ ਮੰਤਰੀ ਨੇ ਅੰਮ੍ਰਿਤਕਾਲ ਦੇ ਪਹਿਲੇ ਵਰ੍ਹੇ ਵਿੱਚ ਮਿਲੀ ਦੋ ਸਕਾਰਾਤਮਕ ਖਬਰਾਂ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਜਦੋਂ ਸਕਾਰਾਤਮਕ ਸੋਚ, ਸਹੀ ਨੀਅਤ ਅਤੇ ਪੂਰੀ ਇਮਾਨਦਾਰੀ ਦੇ ਨਾਲ ਫ਼ੈਸਲਾ ਕੀਤਾ ਜਾਂਦਾ ਹੈ ਤਾਂ ਸੰਪੂਰਨ ਵਾਤਾਵਰਣ ਸਕਾਰਾਤਮਕਤਾ ਨਾਲ ਭਰ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਨੀਤੀ ਆਯੋਗ ਦੀ ਰਿਪੋਰਟ ਵਿੱਚ ਇਹ ਗੱਲ ਆਈ ਕਿ ਭਾਰਤ ਵਿੱਚ ਪਿਛਲੇ 5 ਵਰ੍ਹਿਆਂ ਦੇ ਅੰਦਰ 13.5 ਕਰੋੜ ਭਾਰਤੀ ਗ਼ਰੀਬੀ ਰੇਖਾ ਤੋਂ ਉੱਪਰ ਆ ਗਏ ਹਨ।
ਦੂਸਰਾ ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਦਾਖਲ ਕੀਤੇ ਗਏ ਇਨਕਮ ਟੈਕਸ ਰਿਟਰਨ ਦੀ ਸੰਖਿਆ ਦੇ ਸਬੰਧ ਵਿੱਚ ਇੱਕ ਹੋਰ ਰਿਪੋਰਟ ‘ਤੇ ਚਾਨਣਾ ਪਾਇਆ, ਜੋ ਪਿਛਲੇ ਨੌ ਵਰ੍ਹਿਆਂ ਵਿੱਚ ਲੋਕਾਂ ਦੀ ਔਸਤ ਆਮਦਨ ਵਿੱਚ ਵਾਧੇ ਦਾ ਭਾਰੀ ਸੰਕੇਤ ਦਿੰਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਈਟੀਆਰ ਡਾਟਾ ਦੇ ਅਨੁਸਾਰ 2014 ਵਿੱਚ ਔਸਤ ਆਮਦਨ 4 ਲੱਖ ਰੁਪਏ ਸੀ ਅਤੇ ਇਹ 2023 ਵਿੱਚ ਵਧ ਕੇ 13 ਲੱਖ ਰੁਪਏ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਘੱਟ ਆਮਦਨ ਵਰਗ ਤੋਂ ਉੱਚ ਆਮਦਨ ਵਰਗ ਵਿੱਚ ਜਾਣ ਵਾਲੇ ਲੋਕਾਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਰੋਜ਼ਗਾਰ ਦੇ ਵਧਦੇ ਅਵਸਰਾਂ ਵਾਧੇ ਅਤੇ ਉਤਸ਼ਾਹ ਦੇ ਨਾਲ-ਨਾਲ ਦੇਸ਼ ਦੇ ਹਰੇਕ ਖੇਤਰ ਦੀ ਮਜ਼ਬੂਤੀ ਦਾ ਆਸ਼ਵਾਸਨ ਦਿੰਦੇ ਹਨ।
ਪ੍ਰਧਾਨ ਮੰਤਰੀ ਨੇ ਇਨਕਮ ਟੈਕਸ ਰਿਟਰਨ ਦੇ ਨਵੇਂ ਅੰਕੜਿਆਂ ਦੀ ਚਰਚਾ ਕਰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਨਾਗਰਿਕਾਂ ਦਾ ਸਰਕਾਰ ਵਿੱਚ ਨਿਰੰਤਰ ਵਧਦਾ ਵਿਸ਼ਵਾਸ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਵੱਡੀ ਸੰਖਿਆ ਵਿੱਚ ਲੋਕ ਇਮਾਨਦਾਰੀ ਨਾਲ ਆਪਣਾ ਟੈਕਸ ਦੇਣ ਦੇ ਲਈ ਅੱਗੇ ਆ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਦੇ ਟੈਕਸ ਦਾ ਇੱਕ-ਇੱਕ ਪੈਸਾ ਦੇਸ਼ ਦੇ ਵਿਕਾਸ ਦੇ ਲਈ ਖਰਚ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਦਿਖਦਾ ਹੈ ਕਿ ਜੋ ਅਰਥਵਿਵਸਥਾ 2014 ਵਿੱਚ ਦਸਵੇਂ ਸਥਾਨ ‘ਤੇ ਸੀ, ਉਹ ਹੁਣ ਪੰਜਵੇਂ ਸਥਾਨ ‘ਤੇ ਆ ਗਈ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਨਾਗਰਿਕ 2014 ਦੇ ਪਹਿਲਾਂ ਦੇ ਸਮੇਂ ਨੂੰ ਭੁੱਲ ਨਹੀਂ ਸਕਦੇ ਜਦੋਂ ਸਕੈਮ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ, ਜਿੱਥੇ ਗ਼ਰੀਬਾਂ ਦੇ ਅਧਿਕਾਰਾਂ ਨੂੰ ਉਨ੍ਹਾਂ ਤੱਕ ਪਹੁੰਚਣ ਤੋਂ ਪਹਿਲਾਂ ਲੁੱਟ ਲਿਆ ਜਾਂਦਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਗ਼ਰੀਬ ਦੇ ਅਧਿਕਾਰ ਦਾ ਸਾਰਾ ਪੈਸਾ ਸਿੱਧਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਣਾਲੀ ਤੋਂ ਚੋਰੀ ਰੋਕੇ ਜਾਣ ਦੇ ਨਤੀਜੇ ਸਦਕਾ ਸਰਕਾਰ ਗ਼ਰੀਬ ਦੇ ਕਲਿਆਣ ‘ਤੇ ਖਰਚ ਵਧਾਉਣ ਵਿੱਚ ਸਮਰੱਥ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇੰਨੇ ਵੱਡੇ ਪੈਮਾਨੇ ‘ਤੇ ਨਿਵੇਸ਼ ਨਾਲ ਦੇਸ਼ ਦੇ ਹਰੇਕ ਕੋਨੇ ਵਿੱਚ ਰੋਜ਼ਗਾਰ ਸਿਰਜਣ ਹੋਇਆ ਹੈ। ਉਨ੍ਹਾਂ ਨੇ ਕੌਮਨ ਸਰਵਿਸ ਸੈਂਟਰ ਦਾ ਉਦਾਹਰਣ ਦਿੱਤਾ। ਉਨ੍ਹਾਂ ਨੇ ਦੱਸਿਆ ਕਿ 2014 ਦੇ ਬਾਅਦ ਤੋਂ ਪਿੰਡਾਂ ਵਿੱਚ 5 ਲੱਖ ਨਵੇਂ ਕੌਮਨ ਸਰਵਿਸ ਸੈਂਟਰ ਸਥਾਪਿਤ ਕੀਤੇ ਗਏ ਹਨ ਅਤੇ ਅਜਿਹਾ ਹਰੇਕ ਕੇਂਦਰ ਅੱਜ ਅਨੇਕ ਲੋਕਾਂ ਨੂੰ ਰੋਜ਼ਗਾਰ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਾ ਅਰਥ ਗ਼ਰੀਬਾਂ ਅਤੇ ਪਿੰਡਾਂ ਦਾ ਕਲਿਆਣ ਅਤੇ ਰੋਜ਼ਗਾਰ ਦੇ ਅਵਸਰਾਂ ਦਾ ਸਿਰਜਣ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਿਆ, ਕੌਸ਼ਲ ਵਿਕਾਸ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਦੂਰਗਾਮੀ ਨੀਤੀਆਂ ਅਤੇ ਫ਼ੈਸਲਿਆਂ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੰਬੋਧਨ ਵਿੱਚ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਐਲਾਨ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਇਸ ਵਿਜ਼ਨ ਦਾ ਪ੍ਰਤੀਬਿੰਬ ਹੈ। ਉਨ੍ਹਾਂ ਨੇ ਕਿਹਾ ਕਿ ਪੀਐੱਮ ਵਿਸ਼ਵਕਰਮਾ ਯੋਜਨਾ 21ਵੀਂ ਸਦੀ ਦੀਆਂ ਜ਼ਰੂਰਤਾਂ ਦੇ ਅਨੁਰੂਪ ਵਿਸ਼ਵਕਰਮਾਵਾਂ ਦੁਆਰਾ ਪਰੰਪਰਾਗਤ ਕੌਸ਼ਲ ਨੂੰ ਅਪਣਾਉਣ ਦੇ ਲਈ ਬਣਾਈ ਗਈ ਹੈ।
ਸ਼੍ਰੀ ਮੋਦੀ ਨੇ ਦੱਸਿਆ ਕਿ ਇਸ ਯੋਜਨਾ ‘ਤੇ ਲਗਭਗ 13 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਨਾਲ 18 ਵਿਭਿੰਨ ਪ੍ਰਕਾਰ ਦੇ ਕੌਸ਼ਲਾਂ ਨਾਲ ਜੁੜੇ ਲੋਕ ਲਾਭਵੰਦ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਮਾਜ ਦੇ ਉਸ ਵਰਗ ਨੂੰ ਲਾਭ ਦੇਵੇਗੀ ਜਿਨ੍ਹਾਂ ਦੇ ਮਹੱਤਵ ਦੀ ਚਰਚਾ ਤਾਂ ਹੁੰਦੀ ਸੀ ਲੇਕਿਨ ਉਨ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਲਈ ਕਦੇ ਵੀ ਠੋਸ ਪ੍ਰਯਤਨ ਨਹੀਂ ਕੀਤੇ ਗਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵਕਰਮਾ ਯੋਜਨਾ ਦੇ ਤਹਿਤ ਟ੍ਰੇਨਿੰਗ ਦੇ ਨਾਲ-ਨਾਲ ਆਧੁਨਿਕ ਉਪਕਰਣ ਖਰੀਦਣ ਦੇ ਲਈ ਲਾਭਾਰਥੀਆਂ ਨੂੰ ਵਾਉਚਰ ਵੀ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨੇ ਕਿਹਾ “ਪੀਐੱਮ ਵਿਸ਼ਵਕਰਮਾ ਯੋਜਨਾ ਦੇ ਮਾਧਿਅਮ ਨਾਲ ਯੁਵਾ ਆਪਣਾ ਕੌਸ਼ਲ ਵਧਾਉਣ ਦੇ ਹੋਰ ਅਧਿਕ ਅਵਸਰ ਪ੍ਰਾਪਤ ਕਰਨਗੇ।”
ਪ੍ਰਧਾਨ ਮੰਤਰੀ ਨੇ ਕਿਹਾ ਕਿ ਜੋ ਅੱਜ ਅਧਿਆਪਕ ਬਣ ਰਹੇ ਹਨ ਉਹ ਕਠਿਨ ਮਿਹਨਤ ਦੇ ਬਲ ‘ਤੇ ਇੱਥੇ ਪਹੁੰਚੇ ਹਨ। ਉਨ੍ਹਾਂ ਨੇ ਉਨ੍ਹਾਂ ਤੋਂ ਸਿੱਖਣ ਦੀ ਪ੍ਰਕਿਰਿਆ ਜਾਰੀ ਰੱਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਸਰਕਾਰ ਦੁਆਰਾ ਬਣਾਏ ਗਏ ਔਨਲਾਈਨ ਲਰਨਿੰਗ ਪਲੈਟਫਾਰਮ- IGoT ਕਰਮਯੋਗੀ ਦੀ ਚਰਚਾ ਕੀਤੀ ਅਤੇ ਨਵਨਿਯੁਕਤ ਅਧਿਆਪਕਾਂ ਨਾਲ ਇਸ ਸੁਵਿਧਾ ਦੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਤਾਕੀਦ ਕੀਤੀ।