ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਮਾਨਯੋਗ ਪੁਸ਼ਪਾ ਕਮਲ ਦਹਲ ‘ਪ੍ਰਚੰਡ’ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਪ੍ਰਚੰਡ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤ ਦੀਆਂ ਹਾਲ ਹੀ ਵਿੱਚ ਸੰਪੰਨ ਹੋਈਆਂ ਆਮ ਚੋਣਾਂ ਵਿੱਚ ਤੀਜੇ ਕਾਰਜਕਾਲ ਲਈ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ-ਨੇਪਾਲ ਸਬੰਧ ਹੋਰ ਮਜ਼ਬੂਤ ਹੁੰਦੇ ਰਹਿਣਗੇ।
ਪ੍ਰਧਾਨ ਮੰਤਰੀ ਮੋਦੀ ਨੇ ਸ਼ੁਭਕਾਮਨਾਵਾਂ ਲਈ ਪ੍ਰਧਾਨ ਮੰਤਰੀ ‘ਪ੍ਰਚੰਡ’ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਦੀ ਪਿਛਲੇ ਸਾਲ ਭਾਰਤ ਫੇਰੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੋਵਾਂ ਦੇਸ਼ਾਂ ਦਰਮਿਆਨ ਰਵਾਇਤੀ, ਦੋਸਤਾਨਾ ਅਤੇ ਬਹੁਪੱਖੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਸਨ।
ਨੇਪਾਲ ਭਾਰਤ ਨਾਲ ਡੂੰਘੇ ਸੰਸਕ੍ਰਿਤਕ ਅਤੇ ਸੱਭਿਅਤਾ ਵਾਲੇ ਸਬੰਧ ਸਾਂਝੇ ਕਰਦਾ ਹੈ ਅਤੇ ਭਾਰਤ ਦੀ 'ਨੇਬਰਹੁੱਡ ਫਸਟ' ਨੀਤੀ ਵਿੱਚ ਇੱਕ ਵਿਸ਼ੇਸ਼ ਭਾਈਵਾਲ ਬਣਿਆ ਹੋਇਆ ਹੈ। ਟੈਲੀਫੋਨ ਕਾਲ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਉੱਚ-ਪੱਧਰੀ ਅਦਾਨ-ਪ੍ਰਦਾਨ ਦੀ ਪਰੰਪਰਾ ਨੂੰ ਜਾਰੀ ਰੱਖਿਆ ਗਿਆ ਹੈ।
Happy to speak with PM @cmprachanda. Thanked him for his warm wishes. We reaffirmed our shared commitment to bolster the deep-rooted and multifaceted partnership between India and Nepal, and agreed to sustain the positive momentum in our relations.
— Narendra Modi (@narendramodi) June 5, 2024