ਕ੍ਰੈਮਲਿਨ ਦੇ ਸੇਂਟ ਐਂਡਰਿਊ ਹਾਲ ਵਿੱਚ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਰੂਸ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਪਾਏ ਯੋਗਦਾਨ ਲਈ ਰੂਸ ਦਾ ਸਰਵਉੱਚ ਰਾਸ਼ਟਰੀ ਸਨਮਾਨ "ਦ ਆਰਡਰ ਆਫ਼ ਸੇਂਟ ਐਂਡਰਿਊ ਦ ਅਪੋਸ਼ਲ" (The Order of St. Andrew the Apostle) ਪ੍ਰਦਾਨ ਕੀਤਾ। ਇਸ ਪੁਰਸਕਾਰ ਦਾ ਐਲਾਨ 2019 ਵਿੱਚ ਕੀਤਾ ਗਿਆ ਸੀ।
ਪੁਰਸਕਾਰ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਨੂੰ ਭਾਰਤ ਦੇ ਲੋਕਾਂ ਅਤੇ ਭਾਰਤ ਅਤੇ ਰੂਸ ਦਰਮਿਆਨ ਦੋਸਤੀ ਦੇ ਰਵਾਇਤੀ ਬੰਧਨ ਨੂੰ ਸਮਰਪਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਮਾਨਤਾ ਦੋਵਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਅਤੇ ਅਧਿਕਾਰਿਤ ਰਣਨੀਤਕ ਭਾਈਵਾਲੀ ਨੂੰ ਉਜਾਗਰ ਕਰਦੀ ਹੈ।
ਇਹ ਪੁਰਸਕਾਰ 300 ਸਾਲ ਪਹਿਲਾਂ ਸਥਾਪਿਤ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇਸ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਭਾਰਤੀ ਨੇਤਾ ਹਨ।