ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਫੁਮੀਓ ਕਿਸ਼ੀਦਾ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਕਿਸ਼ੀਦਾ ਨੇ ਪ੍ਰਧਾਨ ਮੰਤਰੀ ਮੋਦੀ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਵੀ ਕੀਤੀ। ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਬੰਧ ਵਧਾਉਣ ਦੇ ਨਾਲ-ਨਾਲ ਕੁਝ ਖੇਤਰੀ ਅਤੇ ਵਿਸ਼ਵ–ਪੱਧਰੀ ਮੁੱਦਿਆਂ 'ਤੇ ਵਿਚਾਰਾਂ ਦਾ ਉਸਾਰੂ ਅਦਾਨ-ਪ੍ਰਦਾਨ ਕੀਤਾ।

ਦੋਵੇਂ ਨੇਤਾ ਰੱਖਿਆ ਨਿਰਮਾਣ ਦੇ ਖੇਤਰ ਸਮੇਤ ਦੁਵੱਲੇ ਸੁਰੱਖਿਆ ਅਤੇ ਰੱਖਿਆ ਸਹਿਯੋਗ ਨੂੰ ਹੋਰ ਵਧਾਉਣ ਲਈ ਸਹਿਮਤ ਹੋਏ। ਉਨ੍ਹਾਂ ਸਹਿਮਤੀ ਪ੍ਰਗਟਾਈ ਕਿ ਅਗਲੀ 2+2 ਵਿਦੇਸ਼ ਅਤੇ ਰੱਖਿਆ ਮੰਤਰੀ ਪੱਧਰ ਦੀ ਮੀਟਿੰਗ ਛੇਤੀ ਤੋਂ ਛੇਤੀ ਜਪਾਨ ਵਿੱਚ ਹੋ ਸਕਦੀ ਹੈ।

ਦੋਵੇਂ ਨੇਤਾਵਾਂ ਨੇ ਦੋਵੇਂ ਦੇਸ਼ਾਂ ਵਿਚਾਲੇ ਵਧਦੇ ਆਰਥਿਕ ਸਬੰਧਾਂ ਦੀ ਸ਼ਲਾਘਾ ਕੀਤੀ। ਉਹ ਸਹਿਮਤ ਹੋਏ ਕਿ ਦੋਵੇਂ ਧਿਰਾਂ ਨੂੰ ਅਗਲੇ ਪੰਜ ਸਾਲਾਂ ਵਿੱਚ ਜਪਾਨ ਤੋਂ ਭਾਰਤ ਨੂੰ 5 ਟ੍ਰਿਲੀਅਨ ਯੇਨ ਦੇ ਜਨਤਕ ਅਤੇ ਨਿਜੀ ਨਿਵੇਸ਼ ਅਤੇ ਵਿੱਤੀ ਸਹਾਇਤਾ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਨ ਲਈ ਸਾਂਝੇ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ‘ਗਤੀ ਸ਼ਕਤੀ’ ਪਹਿਲ ਰਾਹੀਂ ਵਪਾਰ ਕਰਨ ਵਿੱਚ ਆਸਾਨੀ, ਲੌਜਿਸਟਿਕਸ ਵਿੱਚ ਸੁਧਾਰ ਕਰਨ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਨੂੰ ਉਜਾਗਰ ਕੀਤਾ ਅਤੇ ਪ੍ਰਧਾਨ ਮੰਤਰੀ ਕਿਸ਼ੀਦਾ ਨੂੰ ਭਾਰਤ ਵਿੱਚ ਜਪਾਨੀ ਕੰਪਨੀਆਂ ਵੱਲੋਂ ਵਧੇਰੇ ਨਿਵੇਸ਼ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਅਜਿਹੇ ਨਿਵੇਸ਼ ਲਚਕੀਲੀ ਸਪਲਾਈ ਚੇਨ ਬਣਾਉਣ ਵਿੱਚ ਮਦਦ ਕਰਨਗੇ ਅਤੇ ਪਰਸਪਰ ਲਾਹੇਵੰਦ ਹੋਣਗੇ। ਇਸ ਸੰਦਰਭ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਜਪਾਨੀ ਕੰਪਨੀਆਂ ਭਾਰਤ ਵਿੱਚ ਆਪਣਾ ਨਿਵੇਸ਼ ਵਧਾ ਰਹੀਆਂ ਹਨ ਅਤੇ 24 ਜਪਾਨੀ ਕੰਪਨੀਆਂ ਨੇ ਵੱਖ-ਵੱਖ ਪੀਐੱਲਆਈ ਸਕੀਮਾਂ ਅਧੀਨ ਸਫ਼ਲਤਾਪੂਰਵਕ ਅਰਜ਼ੀਆਂ ਦਿੱਤੀਆਂ ਹਨ।

|

ਦੋਵੇਂ ਨੇਤਾਵਾਂ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ (ਐੱਮਏਐੱਚਐੱਸਆਰ) ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਹੋਈ ਪ੍ਰਗਤੀ ਨੂੰ ਨੋਟ ਕੀਤਾ ਅਤੇ ਇਸ ਪ੍ਰੋਜੈਕਟ ਲਈ ਤੀਜੀ ਕਿਸ਼ਤ ਦੇ ਕਰਜ਼ੇ ਦੇ ਨੋਟਸ ਦੇ ਅਦਾਨ-ਪ੍ਰਦਾਨ 'ਤੇ ਹਸਤਾਖਰ ਕੀਤੇ ਜਾਣ ਦਾ ਸੁਆਗਤ ਕੀਤਾ। ਦੋਵੇਂ ਨੇਤਾਵਾਂ ਨੇ ਸੂਚਨਾ ਅਤੇ ਸੰਚਾਰ ਤਕਨੀਕਾਂ ਦੇ ਵਧਦੇ ਮਹੱਤਵ ਨੂੰ ਉਜਾਗਰ ਕੀਤਾ ਅਤੇ ਇਸ ਸਬੰਧ ਵਿੱਚ ਅਗਲੀ ਪੀੜ੍ਹੀ ਦੀ ਸੰਚਾਰ ਟੈਕਨੋਲੋਜੀ ਦੇ ਵਿਕਾਸ ਵਿੱਚ ਦੋਵੇਂ ਪੱਖਾਂ ਦੇ ਨਿਜੀ ਖੇਤਰਾਂ ਦਰਮਿਆਨ ਵੱਧ ਤੋਂ ਵੱਧ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਸਹਿਮਤ ਹੋਏ। ਉਨ੍ਹਾਂ ਨੇ ਨਾਜ਼ੁਕ ਅਤੇ ਉੱਭਰ ਰਹੀਆਂ ਟੈਕਨੋਲੋਜੀਆਂ ਜਿਵੇਂ ਕਿ 5G, 5G ਤੋਂ ਪਰ੍ਹਾਂ ਅਤੇ ਸੈਮੀਕੰਡਕਟਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਦੋਵੇਂ ਪ੍ਰਧਾਨ ਮੰਤਰੀਆਂ ਨੇ ਗ੍ਰੀਨ ਹਾਈਡ੍ਰੋਜਨ ਸਮੇਤ ਸਵੱਛ ਊਰਜਾ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਵੀ ਸਹਿਮਤੀ ਪ੍ਰਗਟਾਈ ਅਤੇ ਇਸ ਸਬੰਧ ਵਿੱਚ ਵਪਾਰਕ ਸਹਿਯੋਗ ਨੂੰ ਹੋਰ ਵਧਾਉਣ ਲਈ ਉਤਸ਼ਾਹਿਤ ਕੀਤਾ।

ਦੋਵੇਂ ਆਗੂਆਂ ਨੇ ਲੋਕਾਂ ਤੋਂ ਲੋਕਾਂ ਦੇ ਸਬੰਧਾਂ ਨੂੰ ਹੋਰ ਹੁਲਾਰਾ ਦੇਣ ਲਈ ਸਹਿਮਤੀ ਪ੍ਰਗਟਾਈ। ਪ੍ਰਧਾਨ ਮੰਤਰੀ ਕਿਸ਼ੀਦਾ ਨੇ ਨੋਟ ਕੀਤਾ ਕਿ ਅਜਿਹੇ ਸਬੰਧ ਦੁਵੱਲੇ ਸਬੰਧਾਂ ਦੀ ਰੀੜ੍ਹ ਦੀ ਹੱਡੀ ਬਣਨੇ ਚਾਹੀਦੇ ਹਨ। ਇਸ ਸਬੰਧ ਵਿੱਚ, ਉਨ੍ਹਾਂ ਵਿਸ਼ੇਸ਼ ਹੁਨਰਮੰਦ ਵਰਕਰ (SSW) ਪ੍ਰੋਗਰਾਮ ਨੂੰ ਲਾਗੂ ਕਰਨ ਵਿੱਚ ਪ੍ਰਗਤੀ ਦਾ ਨੋਟਿਸ ਲਿਆ ਅਤੇ ਇਸ ਪ੍ਰੋਗਰਾਮ ਨੂੰ ਹੋਰ ਵਧਾਉਣ ਲਈ ਸਹਿਮਤੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕੋਵੈਕਸਿਨ ਅਤੇ ਕੋਵਿਸ਼ੀਲਡ ਟੀਕਾਕਰਣ ਸਰਟੀਫਿਕੇਟ ਲੈ ਕੇ ਜਾਣ ਵਾਲੇ ਭਾਰਤ ਤੋਂ ਯਾਤਰੀਆਂ ਲਈ ਜਪਾਨ ਵਿੱਚ ਕੁਆਰੰਟੀਨ ਮੁਕਤ ਦਾਖਲੇ ਦੀ ਸੁਵਿਧਾ ਲਈ ਯਾਤਰਾ ਪਾਬੰਦੀਆਂ ਨੂੰ ਹੋਰ ਸੌਖਾ ਕਰਨ ਦਾ ਮੁੱਦਾ ਉਠਾਇਆ। ਦੋਵੇਂ ਆਗੂਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਭਾਰਤ-ਜਪਾਨ ਐਕਟ ਈਸਟ ਫੋਰਮ ਭਾਰਤ ਦੇ ਉੱਤਰ ਪੂਰਬੀ ਖੇਤਰ ਦੇ ਵਿਕਾਸ ਨੂੰ ਪ੍ਰਾਥਮਿਕਤਾ ਦੇਣ ਲਈ ਲਾਭਦਾਇਕ ਸੀ, ਅਤੇ ਸਲਾਨਾ ਸਮਿਟ ਦੌਰਾਨ ਦੋਵੇਂ ਧਿਰਾਂ ਦੁਆਰਾ ਸ਼ਨਾਖ਼ਤ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ ਨੂੰ ਛੇਤੀ ਲਾਗੂ ਕਰਨ ਦੀ ਉਮੀਦ ਕਰਦਾ ਹੈ।

ਦੋਵੇਂ ਆਗੂਆਂ ਨੇ ਹਾਲ ਹੀ ਦੇ ਵਿਸ਼ਵ ਪੱਧਰੀ ਅਤੇ ਖੇਤਰੀ ਘਟਨਾਕ੍ਰਮ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਹਿੰਦ–ਪ੍ਰਸ਼ਾਂਤ ਖੇਤਰ ਲਈ ਆਪੋ-ਆਪਣੇ ਦ੍ਰਿਸ਼ਟੀਕੋਣਾਂ ਵਿੱਚ ਇਕਸਾਰਤਾ ਨੂੰ ਨੋਟ ਕੀਤਾ ਅਤੇ ਇੱਕ ਮੁਕਤ, ਖੁੱਲ੍ਹੇ ਅਤੇ ਸਮਾਵੇਸ਼ੀ ਹਿੰਦ-ਪ੍ਰਸ਼ਾਂਤ ਖੇਤਰ ਪ੍ਰਤੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਕਵਾਡ ਦੇ ਸਮਕਾਲੀ ਅਤੇ ਉਸਾਰੂ ਏਜੰਡੇ ਵਿੱਚ ਪ੍ਰਗਤੀ ਦਾ ਸੁਆਗਤ ਕੀਤਾ ਜਿਵੇਂ ਕਿ ਟੀਕੇ, ਸਕਾਲਰਸ਼ਿਪ, ਨਾਜ਼ੁਕ ਟੈਕਨੋਲੋਜੀਆਂ ਅਤੇ ਬੁਨਿਆਦੀ ਢਾਂਚੇ।

ਪ੍ਰਧਾਨ ਮੰਤਰੀ ਮੋਦੀ ਨੇ ਦੌਰੇ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਵਫ਼ਦ ਦੇ ਮੈਂਬਰਾਂ ਨੂੰ ਦਿੱਤੇ ਨਿੱਘ ਅਤੇ ਪ੍ਰਾਹੁਣਚਾਰੀ ਲਈ ਪ੍ਰਧਾਨ ਮੰਤਰੀ ਕਿਸ਼ੀਦਾ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਕਿਸ਼ੀਦਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਗਲੇ ਸਲਾਨਾ ਦੁਵੱਲੇ ਸਮਿਟ ਲਈ ਜਪਾਨ ਦਾ ਦੌਰਾ ਕਰਨ ਦਾ ਸੱਦਾ ਦਿੱਤਾ, ਜਿਸ ਨੂੰ ਖੁਸ਼ੀ ਨਾਲ ਸਵੀਕਾਰ ਕਰ ਲਿਆ ਗਿਆ।

  • Gopal Dawasi May 28, 2023

    Modi Desh ka desh ka khabar bhejo sabse bada Desh ka Modi khabar bhejo kya Desh mein Ho Gaya khabar bhejo Modi mere Ghar banaa do Modi mere Ghar mein thoda paise dal Dunga chacha ne banaa do Modi mere account mere khate mein ₹500 dal do khatm Ho Gaya Modi mere phone mein balance khatm Ho Gaya number
  • G.shankar Srivastav August 09, 2022

    नमस्ते
  • Chowkidar Margang Tapo August 03, 2022

    Jai hind jai BJP
  • Ashvin Patel August 03, 2022

    જય શ્રી રામ
  • Vivek Kumar Gupta July 20, 2022

    जय जयश्रीराम
  • Vivek Kumar Gupta July 20, 2022

    नमो नमो.
  • Vivek Kumar Gupta July 20, 2022

    जयश्रीराम
  • Vivek Kumar Gupta July 20, 2022

    नमो नमो
  • Vivek Kumar Gupta July 20, 2022

    नमो
  • Kaushal Patel July 17, 2022

    જય હો
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India eyes potential to become a hub for submarine cables, global backbone

Media Coverage

India eyes potential to become a hub for submarine cables, global backbone
NM on the go

Nm on the go

Always be the first to hear from the PM. Get the App Now!
...
Prime Minister congratulates Indian cricket team on winning ICC Champions Trophy
March 09, 2025

The Prime Minister, Shri Narendra Modi today congratulated Indian cricket team for victory in the ICC Champions Trophy.

Prime Minister posted on X :

"An exceptional game and an exceptional result!

Proud of our cricket team for bringing home the ICC Champions Trophy. They’ve played wonderfully through the tournament. Congratulations to our team for the splendid all around display."