ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਰਾਜਨੀਤੀ ਅਤੇ ਸਮਾਜ ਸੇਵਾ ਦੀ ਇੱਕ ਪ੍ਰਤਿਸ਼ਠਿਤ ਹਸਤੀ ਸ਼੍ਰੀ ਨਾਰਾਇਣ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਇੱਕ ਮਰਮਸਪਰਸ਼ੀ ਸੰਦੇਸ਼ ਵਿੱਚ ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਰਾਜਨੀਤੀ ਅਤੇ ਸਮਾਜ ਸੇਵਾ ਵਿੱਚ ਵਡਮੁੱਲੇ ਯੋਗਦਾਨ ਦੇਣ ਵਾਲੇ ਨਾਰਾਇਣ ਜੀ ਦਾ ਅਕਾਲ ਚਲਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਭਾਜਪਾ ਦੇ ਸਭ ਤੋਂ ਪੁਰਾਣੇ ਅਤੇ ਕਰਮਠ ਕਾਰਜਕਰਤਾਵਾਂ ਵਿੱਚ ਸ਼ਾਮਲ ਰਹੇ ਹਨ, ਜਿਨ੍ਹਾਂ ਨੂੰ ਅਸੀਂ ਭੁਲਈ ਭਾਈ (Bhulai Bhai) ਦੇ ਨਾਮ ਨਾਲ ਵੀ ਜਾਣਦੇ ਹਾਂ। ਜਨਤਕ ਭਲਾਈ ਨਾਲ ਜੁੜੇ ਉਨ੍ਹਾਂ ਦੇ ਕਾਰਜਾਂ ਨੂੰ ਸਦਾ ਯਾਦ ਕੀਤਾ ਜਾਵੇਗਾ। ਸੋਗ ਦੀ ਇਸ ਘੜੀ ਵਿੱਚ ਮੈਂ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਪ੍ਰਤੀ ਆਪਣੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਓਮ ਸ਼ਾਂਤੀ!”
राजनीति और समाज सेवा में अमूल्य योगदान देने वाले नारायण जी का देहावसान एक अपूरणीय क्षति है। वे भाजपा के सबसे पुराने और कर्मठ कार्यकर्ताओं में शामिल रहे हैं, जिन्हें हम भुलई भाई के नाम से भी जानते हैं। जन कल्याण से जुड़े उनके कार्यों को सदैव याद किया जाएगा। शोक की इस घड़ी में मैं… pic.twitter.com/4dqZuc7xV9
— Narendra Modi (@narendramodi) November 1, 2024