ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਨੋਂ ਨੇਤਾਵਾਂ ਨੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ ਅਤੇ ਕੁਆਡ ਸਹਿਤ ਹੋਰ ਬਹੁਪੱਖੀ ਮੰਚਾਂ ‘ਤੇ ਸਹਿਯੋਗ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਆਪਣੇ ਮਿੱਤਰ ਐਂਥਨੀ ਅਲਬਾਨੀਜ਼ (Anthony Albanese) ਨਾਲ ਗੱਲਬਾਤ ਕਰਕੇ ਮੈਨੂੰ ਬਹੁਤ ਪ੍ਰਸੰਨਤਾ ਹੋਈ ਹੈ। ਅਸੀਂ ਦੋਨਾਂ ਨੇ ਆਪਣੇ ਦੁਵੱਲੇ ਸਬੰਧਾਂ ਅਤੇ ਕੁਆਡ ਸਹਿਤ ਬਹੁਪੱਖੀ ਮੰਚਾਂ ‘ਤੇ ਸਹਿਯੋਗ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ।”
Delighted to speak to my friend @AlboMP. We took stock of progress in our bilateral relations and cooperation in the multilateral fora, including the Quad.
— Narendra Modi (@narendramodi) August 26, 2024