ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲ ਕੀਤੀ।
ਦੋਹਾਂ ਨੇਤਾਵਾਂ ਨੇ ਯੂਕ੍ਰੇਨ, ਵਿਸ਼ੇਸ਼ ਤੌਰ 'ਤੇ ਖਾਰਕੀਵ ਸ਼ਹਿਰ ਦੇ ਹਾਲਾਤ ਦੀ ਸਮੀਖਿਆ ਕੀਤੀ, ਜਿੱਥੇ ਕਈ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਉਨ੍ਹਾਂ ਨੇ ਸੰਘਰਸ਼ ਵਾਲੇ ਖੇਤਰਾਂ ਤੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਨਿਕਾਸੀ ਬਾਰੇ ਚਰਚਾ ਕੀਤੀ।