ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਸਲਾਹਕਾਰ ਮੇਜਰ ਜਨਰਲ (ਸੇਵਾ–ਮੁਕਤ) ਤਾਰਿਕ ਅਹਿਮਦ ਸਿੱਦੀਕ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਮਾਰਚ, 2021 ’ਚ ਬੰਗਲਾਦੇਸ਼ ਦੀ ਆਪਣੀ ਯਾਤਰਾ ਨੂੰ ਚਾਅ ਨਾਲ ਯਾਦ ਕੀਤਾ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਸਿੱਦੀਕ ਨੇ ਭਾਰਤ-ਬੰਗਲਾਦੇਸ਼ ਦੋਸਤੀ ਨੂੰ ਮਜ਼ਬੂਤ ਕਰਨ ਅਤੇ ਕੋਵਿਡ-19 ਮਹਾਮਾਰੀ ਸਮੇਤ ਸੰਕਟ ਦੇ ਸਮੇਂ ਬੰਗਲਾਦੇਸ਼ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਭਾਰਤ-ਬੰਗਲਾਦੇਸ਼ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਨਾਲ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਪ੍ਰਗਟਾਈ।