ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਨਿਰੰਤਰ ਤੀਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ। ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਸਹੁੰ ਚੁਕਾਈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਅੱਜ ਸ਼ਾਮ ਆਯੋਜਿਤ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਲਈ। ਮੈਂ 140 ਕਰੋੜ ਦੇਸ਼ਵਾਸੀਆਂ ਦੀ ਸੇਵਾ ਕਰਨ ਅਤੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਮੰਤਰੀ ਮੰਡਲ ਦੇ ਨਾਲ ਕੰਮ ਕਰਨ ਲਈ ਪ੍ਰਤੀਬੱਧ ਹਾਂ।
ਅੱਜ ਸਹੁੰ ਚੁੱਕਣ ਵਾਲੇ ਸਾਰੇ ਸਾਥੀਆਂ ਨੂੰ ਬਹੁਤ-ਬਹੁਤ ਵਧਾਈਆਂ। ਮੰਤਰੀਆਂ ਦੀ ਇਹ ਟੀਮ ਨੌਜਵਾਨਾਂ ਅਤੇ ਅਨੁਭਵ ਦਾ ਬਿਹਤਰੀਨ ਸੁਮੇਲ ਹੈ, ਅਤੇ ਅਸੀਂ ਸਾਰੇ ਦੇਸ਼ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਕੋਈ ਕੋਰ-ਕਸਰ ਬਾਕੀ ਨਹੀਂ ਛੱਡਾਂਗੇ।
Took oath as Prime Minister at the ceremony earlier this evening. I look forward to serving 140 crore Indians and working with the Council of Ministers to take India to new heights of progress. pic.twitter.com/xx1e5vUP1G
— Narendra Modi (@narendramodi) June 9, 2024
ਮੈਂ ਸਹੁੰ ਚੁੱਕ ਸਮਾਰੋਹ ਦਾ ਹਿੱਸਾ ਬਣਨ ਵਾਲੇ ਸਾਰੇ ਵਿਦੇਸ਼ੀ ਮਾਣਯੋਗ ਪਤਵੰਤਿਆਂ ਦਾ ਵੀ ਦਿਲੋਂ ਧੰਨਵਾਦੀ ਹਾਂ। ਭਾਰਤ ਹਮੇਸ਼ਾ ਮਾਨਵਤਾ ਦੇ ਵਿਕਾਸ ਦੀ ਦਿਸ਼ਾ ਵਿੱਚ ਆਪਣੇ ਸਨਮਾਨਿਤ ਸਹਿਯੋਗੀਆਂ ਦੇ ਨਾਲ ਮਿਲ ਕੇ ਕੰਮ ਕਰਦਾ ਰਹੇਗਾ।”
राष्ट्रपति भवन के प्रांगण में आज शाम हुए समारोह में मैंने प्रधानमंत्री पद की शपथ ली। मैं और मंत्रिपरिषद के मेरे सहयोगी, 140 करोड़ देशवासियों की सेवा करने और देश को विकास की नई ऊंचाइयों पर ले जाने के लिए प्रतिबद्ध हैं। pic.twitter.com/TKNNomHf0r
— Narendra Modi (@narendramodi) June 9, 2024