ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਮਹਾਮਹਿਮ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਕੀਤੀ।
ਰਾਸ਼ਟਰਪਤੀ ਜ਼ੇਲੈਂਸਕੀ ਨੇ ਪ੍ਰਧਾਨ ਮੰਤਰੀ ਨੂੰ ਯੂਕ੍ਰੇਨ ਵਿੱਚ ਚਲ ਰਹੇ ਸੰਘਰਸ਼ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਜਾਰੀ ਸੰਘਰਸ਼ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ 'ਤੇ ਗਹਿਰਾ ਦੁਖ ਪ੍ਰਗਟਾਇਆ। ਉਨ੍ਹਾਂ ਨੇ ਹਿੰਸਾ ਦੀ ਤੁਰੰਤ ਸਮਾਪਤੀ ਅਤੇ ਸੰਵਾਦ ਮੁੜ ਸ਼ੁਰੂ ਕਰਨ ਦੇ ਆਪਣੇ ਸੱਦੇ ਨੂੰ ਦੁਹਰਾਇਆ ਅਤੇ ਸ਼ਾਂਤੀ ਦੀਆਂ ਕੋਸ਼ਿਸ਼ਾਂ ਵਿੱਚ ਕਿਸੇ ਵੀ ਤਰੀਕੇ ਨਾਲ ਯੋਗਦਾਨ ਪਾਉਣ ਲਈ ਭਾਰਤ ਦੀ ਇੱਛਾ ਜ਼ਾਹਰ ਕੀਤੀ।
ਪ੍ਰਧਾਨ ਮੰਤਰੀ ਨੇ ਯੂਕ੍ਰੇਨ ਵਿੱਚ ਮੌਜੂਦ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਸੰਰਖਣ ਲਈ ਭਾਰਤ ਦੀ ਡੂੰਘੀ ਚਿੰਤਾ ਤੋਂ ਵੀ ਜਾਣੂ ਕਰਾਇਆ। ਉਨ੍ਹਾਂ ਭਾਰਤੀ ਨਾਗਰਿਕਾਂ ਦੀ ਤੇਜ਼ੀ ਅਤੇ ਸੁਰੱਖਿਅਤ ਨਿਕਾਸੀ ਲਈ ਯੂਕ੍ਰੇਨ ਦੇ ਅਧਿਕਾਰੀਆਂ ਦੁਆਰਾ ਸੁਵਿਧਾ ਦੇਣ ਦੀ ਮੰਗ ਕੀਤੀ।