VIDEO
ਪਿਆਰੇ ਦੇਸ਼ਵਾਸੀਓ,
ਨਮਸਕਾਰ!
ਅਸੀਂ ਸਾਰਿਆਂ ਨੇ ਬੀਤੇ ਦਿਨਾਂ ਵਿੱਚ ਦੇਸ਼ ਦੀ ਸਮਰੱਥਾ ਅਤੇ ਉਸ ਦਾ ਸੰਜਮ ਦੋਵੇਂ ਦੇਖੇ ਹਨ। ਮੈਂ ਸਭ ਤੋਂ ਪਹਿਲਾਂ ਭਾਰਤ ਦੀ ਪਰਾਕ੍ਰਮੀ ਸੈਨਾਵਾਂ ਨੂੰ, ਹਥਿਆਰਬੰਦ ਬਲਾਂ ਨੂੰ, ਸਾਡੀਆਂ ਖੁਫੀਆਂ ਏਜੰਸੀਆਂ ਨੂੰ, ਸਾਡੇ ਵਿਗਿਆਨੀਆਂ ਨੂੰ, ਹਰ ਭਾਰਤਵਾਸੀ ਵੱਲੋਂ ਸੈਲਿਊਟ ਕਰਦਾ ਹਾਂ। ਸਾਡੇ ਵੀਰ ਸੈਨਿਕਾਂ ਨੇ ‘ਓਪ੍ਰੇਸ਼ਨ ਸਿੰਦੂਰ’ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਸੀਮ ਸ਼ੌਰਯ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਵੀਰਤਾ ਨੂੰ, ਉਨ੍ਹਾਂ ਦੇ ਸਾਹਸ ਨੂੰ, ਉਨ੍ਹਾਂ ਦੇ ਪਰਾਕ੍ਰਮ ਨੂੰ, ਅੱਜ ਸਮਰਪਿਤ ਕਰਦਾ ਹਾਂ- ਸਾਡੇ ਦੇਸ਼ ਦੀ ਹਰ ਮਾਤਾ ਨੂੰ, ਦੇਸ਼ ਦੀ ਹਰ ਭੈਣ ਨੂੰ, ਅਤੇ ਦੇਸ਼ ਦੀ ਹਰ ਬੇਟੀ ਨੂੰ, ਇਹ ਪਰਾਕ੍ਰਮ ਸਮਰਪਿਤ ਕਰਦਾ ਹਾਂ।
ਸਾਥੀਓ,
22 ਅਪ੍ਰੈਲ ਨੂੰ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਜੋ ਬਰਬਰਤਾ ਦਿਖਾਈ ਸੀ, ਉਸ ਨੇ ਦੇਸ਼ ਅਤੇ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਛੁੱਟੀਆਂ ਮਨਾ ਰਹੇ ਨਿਰਦੋਸ਼- ਮਾਸੂਮ ਨਾਗਰਿਕਾਂ ਨੂੰ ਧਰਮ ਪੁੱਛ ਕੇ, ਉਨ੍ਹਾਂ ਦੇ ਪਰਿਵਾਰ ਦੇ ਸਾਹਮਣੇ, ਉਨ੍ਹਾਂ ਦੇ ਬੱਚਿਆਂ ਦੇ ਸਾਹਮਣੇ, ਬੇਰਹਮੀ ਨਾਲ ਮਾਰ ਦੇਣਾ, ਇਹ ਅੱਤਵਾਦ ਦਾ ਬਹੁਤ ਡਰਾਉਣਾ ਚਿਹਰਾ ਸੀ , ਕਰੂਰਤਾ ਸੀ। ਇਹ ਦੇਸ਼ ਦੀ ਸਦਭਾਵਨਾ ਨੂੰ ਤੋੜਨ ਦਾ ਘਿਣਾਉਣਾ ਯਤਨ ਵੀ ਸੀ। ਮੇਰੇ ਲਈ ਨਿਜੀ ਤੌਰ ‘ਤੇ ਇਹ ਪੀੜਾ ਬਹੁਤ ਵੱਡੀ ਸੀ। ਇਸ ਅੱਤਵਾਦੀ ਹਮਲੇ ਦੇ ਬਾਅਦ ਸਾਰਾ ਰਾਸ਼ਟਰ, ਹਰ ਨਾਗਰਿਕ, ਹਰ ਸਮਾਜ, ਹਰ ਵਰਗ, ਹਰ ਰਾਜਨੀਤਕ ਦਲ, ਇੱਕ ਸੁਰ ਵਿੱਚ, ਅੱਤਵਾਦ ਦੇ ਖਿਲਾਫ ਸਖਤ ਕਾਰਵਾਈ ਲਈ ਉੱਠ ਖੜ੍ਹਾ ਹੋਇਆ। ਅਸੀਂ ਅੱਤਵਾਦੀਆਂ ਨੂੰ ਮਿੱਟੀ ਵਿੱਚ ਮਿਲਾਉਣ ਲਈ ਭਾਰਤ ਦੀਆਂ ਸੈਨਾਵਾਂ ਨੂੰ ਪੂਰੀ ਛੂਟ ਦੇ ਦਿੱਤੀ। ਅਤੇ ਅੱਜ ਹਰ ਅੱਤਵਾਦੀ, ਅੱਤਵਾਦ ਦਾ ਹਰ ਸੰਗਠਨ ਜਾਣ ਚੁੱਕਾ ਹੈ ਕਿ ਸਾਡੀਆਂ ਭੈਣਾਂ-ਬੇਟੀਆਂ ਦੇ ਮੱਥੇ ਤੋਂ ਸਿੰਦੂਰ ਹਟਾਉਣ ਦਾ ਅੰਜਾਮ ਕੀ ਹੁੰਦਾ ਹੈ।
ਸਾਥੀਓ,
‘ਓਪ੍ਰੇਸ਼ਨ ਸਿੰਦੂਰ’ ਇਹ ਸਿਰਫ਼ ਨਾਮ ਨਹੀਂ ਹੈ, ਇਹ ਦੇਸ਼ ਦੇ ਕੋਟਿ-ਕੋਟਿ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਤੀਬਿੰਬ ਹੈ। ‘ਓਪ੍ਰੇਸ਼ਨ ਸਿੰਦੂਰ‘ ਨਿਆਂ ਦੀ ਅਖੰਡ ਪ੍ਰਤਿੱਗਿਆ ਹੈ। 6 ਮਈ ਦੀ ਦੇਰ ਰਾਤ, 7 ਮਈ ਦੀ ਸਵੇਰ, ਪੂਰੀ ਦੁਨੀਆ ਨੇ ਇਸ ਪ੍ਰਤਿੱਗਿਆ ਨੂੰ ਅੰਜਾਮ ਵਿੱਚ ਬਦਲਦੇ ਦੇਖਿਆ ਹੈ। ਭਾਰਤ ਦੀਆਂ ਸੈਨਾਵਾਂ ਨੇ ਪਾਕਿਸਤਾਨ ਵਿੱਚ ਅੱਤਵਾਦ ਦੇ ਠਿਕਾਣਿਆਂ ‘ਤੇ, ਉਨ੍ਹਾਂ ਦੇ ਟ੍ਰੇਨਿੰਗ ਸੈਂਟਰਸ ‘ਤੇ ਸਟੀਕ ਪ੍ਰਹਾਰ ਕੀਤਾ। ਅੱਤਵਾਦੀਆਂ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਭਾਰਤ ਇੰਨਾ ਵੱਡਾ ਫੈਸਲਾ ਲੈ ਸਕਦਾ ਹੈ। ਲੇਕਿਨ ਜਦੋਂ ਦੇਸ਼ ਇਕਜੁੱਟ ਹੁੰਦਾ ਹੈ, Nation First ਦੀ ਭਾਵਨਾ ਨਾਲ ਭਰਿਆ ਹੁੰਦਾ ਹੈ, ਰਾਸ਼ਟਰ ਸਭ ਤੋਂ ਉੱਪਰ ਹੁੰਦਾ ਹੈ, ਤਾਂ ਫੌਲਾਦੀ ਫੈਸਲੇ ਲਏ ਜਾਂਦੇ ਹਨ, ਨਤੀਜੇ ਲੈ ਕੇ ਦਿਖਾਏ ਜਾਂਦੇ ਹਨ।
ਜਦੋਂ ਪਾਕਿਸਤਾਨ ਵਿੱਚ ਅੱਤਵਾਦ ਦੇ ਅੱਡਿਆਂ ‘ਤੇ ਭਾਰਤ ਦੀਆਂ ਮਿਜ਼ਾਇਲਾਂ ਨੇ ਹਮਲਾ ਬੋਲਿਆ, ਭਾਰਤ ਦੇ ਡ੍ਰੋਨਸ ਨੇ ਹਮਲਾ ਬੋਲਿਆ, ਤਾਂ ਅੱਤਵਾਦੀ ਸੰਗਠਨਾਂ ਦੀਆਂ ਇਮਾਰਤਾਂ ਹੀ ਨਹੀਂ ਸਗੋਂ ਉਨ੍ਹਾਂ ਦਾ ਹੌਸਲਾ ਵੀ ਕੰਬ ਗਿਆ। ਬਹਾਵਲਪੁਰ ਅਤੇ ਮੁਰੀਦਕੇ ਜਿਹੇ ਅੱਤਵਾਦੀ ਠਿਕਾਣੇ, ਇੱਕ ਤਰ੍ਹਾਂ ਨਾਲ ਗਲੋਬਲ ਟੈਰਰਿਜ਼ਮ ਦੀ ਯੂਨੀਵਰਸਿਟੀਜ਼ ਰਹੀਆਂ ਹਨ। ਦੁਨੀਆ ਵਿੱਚ ਕਿਤੇ ਵੀ ਜੋ ਵੱਡੇ ਅੱਤਵਾਦੀ ਹਮਲੇ ਹੋਏ ਹਨ, ਭਾਵੇਂ ਨਾਈਨ ਇਲੈਵਨ ਹੋਵੇ, ਭਾਵੇਂ ਲੰਦਨ ਟਿਊਬ ਬੌਂਬਿੰਗਸ ਹੋਣ, ਜਾਂ ਫਿਰ ਭਾਰਤ ਵਿੱਚ ਦਹਾਕਿਆਂ ਵਿੱਚ ਜੋ ਵੱਡੇ-ਵੱਡੇ ਅੱਤਵਾਦੀ ਹਮਲੇ ਹੋਏ ਹਨ, ਉਨ੍ਹਾਂ ਦੇ ਤਾਰ ਕਿਤੇ ਨਾ ਕਿਤੇ ਅੱਤਵਾਦ ਦੇ ਇਨ੍ਹਾਂ ਠਿਕਾਣਿਆਂ ਨਾਲ ਜੁੜਦੇ ਰਹੇ ਹਨ। ਅੱਤਵਾਦੀਆਂ ਨੇ ਸਾਡੀਆਂ ਭੈਣਾਂ ਦਾ ਸਿੰਦੂਰ ਉਜਾੜਿਆ ਸੀ, ਇਸ ਲਈ ਭਾਰਤ ਨੇ ਅੱਤਵਾਦ ਦੇ ਇਹ ਹੈੱਡਕੁਆਰਟਰਸ ਉਜਾੜ ਦਿੱਤੇ। ਭਾਰਤ ਦੇ ਇਨ੍ਹਾਂ ਹਮਲਿਆਂ ਵਿੱਚ 100 ਤੋਂ ਵੱਧ ਖੂੰਖਾਰ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਅੱਤਵਾਦ ਦੇ ਬਹੁਤ ਸਾਰੇ ਆਕਾ, ਬੀਤੇ ਢਾਈ-ਤਿੰਨ ਦਹਾਕਿਆਂ ਤੋਂ ਖੁੱਲ੍ਹੇਆਮ ਪਾਕਿਸਤਾਨ ਵਿੱਚ ਘੁੰਮ ਰਹੇ ਸੀ, ਜੋ ਭਾਰਤ ਦੇ ਖਿਲਾਫ ਸਾਜਿਸ਼ਾਂ ਕਰਦੇ ਸੀ, ਉਨ੍ਹਾਂ ਨੂੰ ਭਾਰਤ ਨੇ ਇੱਕ ਝਟਕੇ ਵਿੱਚ ਖਤਮ ਕਰ ਦਿੱਤਾ।
ਸਾਥੀਓ,
ਭਾਰਤ ਦੀ ਇਸ ਕਾਰਵਾਈ ਨਾਲ ਪਾਕਿਸਤਾਨ ਘੋਰ ਨਿਰਾਸ਼ਾ ਵਿੱਚ ਘਿਰ ਗਿਆ ਸੀ, ਹਤਾਸ਼ਾ ਵਿੱਚ ਘਿਰ ਗਿਆ ਸੀ, ਘਬਰਾ ਗਿਆ ਸੀ, ਅਤੇ ਇਸੇ ਘਬਰਾਹਟ ਵਿੱਚ ਉਸ ਨੇ ਇੱਕ ਹੋਰ ਗਲਤੀ ਕੀਤੀ। ਅੱਤਵਾਦ ‘ਤੇ ਭਾਰਤ ਦੀ ਕਾਰਵਾਈ ਦਾ ਸਾਥ ਦੇਣ ਦੀ ਬਜਾਏ ਪਾਕਿਸਤਾਨ ਨੇ ਭਾਰਤ ‘ਤੇ ਹੀ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਪਾਕਿਸਤਾਨ ਨੇ ਸਾਡੇ ਸਕੂਲਾਂ-ਕਾਲਜਾਂ ਨੂੰ, ਗੁਰਦੁਆਰਿਆਂ ਨੂੰ, ਮੰਦਿਰਾਂ, ਆਮ ਨਾਗਰਿਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ, ਪਾਕਿਸਤਾਨ ਨੇ ਸਾਡੇ ਸੈਨਾ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਲੇਕਿਨ ਇਸ ਵਿੱਚ ਵੀ ਪਾਕਿਸਤਾਨ ਖੁਦ ਬੇਨਕਾਬ ਹੋ ਗਿਆ।
ਦੁਨੀਆ ਨੇ ਦੇਖਿਆ ਕਿ ਕਿਵੇਂ ਪਾਕਿਸਤਾਨ ਦੇ ਡ੍ਰੋਨਸ ਅਤੇ ਪਾਕਿਸਤਾਨ ਦੀਆਂ ਮਿਜ਼ਾਇਲਾਂ, ਭਾਰਤ ਦੇ ਸਾਹਮਣੇ ਤਿਨਕੇ ਦੀ ਤਰ੍ਹਾਂ ਬਿਖਰ ਗਈਆਂ। ਭਾਰਤ ਦੇ ਸਸ਼ਕਤ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਹੀ ਨਸ਼ਟ ਕਰ ਦਿੱਤਾ। ਪਾਕਿਸਤਾਨ ਦੀ ਤਿਆਰੀ ਸੀਮਾ ‘ਤੇ ਹਮਲੇ ਦੀ ਸੀ, ਲੇਕਿਨ ਭਾਰਤ ਨੇ ਪਾਕਿਸਤਾਨ ਦੇ ਸਿੰਨੇ ‘ਤੇ ਵਾਰ ਕਰ ਦਿੱਤਾ। ਭਾਰਤ ਦੇ ਡ੍ਰੋਨਸ, ਭਾਰਤ ਦੀਆਂ ਮਿਜ਼ਾਇਲਾਂ ਨੇ ਸਟੀਕਤਾ ਦੇ ਨਾਲ ਹਮਲਾ ਕੀਤਾ। ਪਾਕਿਸਤਾਨੀ ਵਾਯੂਸੈਨਾ ਦੇ ਉਨ੍ਹਾਂ ਏਅਰਬੇਸ ਨੂੰ ਨੁਕਸਾਨ ਪਹੁੰਚਾਇਆ, ਜਿਸ ‘ਤੇ ਪਾਕਿਸਤਾਨ ਨੂੰ ਬਹੁਤ ਹੰਕਾਰ ਸੀ। ਭਾਰਤ ਨੇ ਪਹਿਲੇ ਤਿੰਨ ਦਿਨਾਂ ਵਿੱਚ ਹੀ ਪਾਕਿਸਤਾਨ ਨੂੰ ਇੰਨਾ ਤਬਾਹ ਕਰ ਦਿੱਤਾ, ਜਿਸ ਦਾ ਉਸ ਨੂੰ ਅੰਦਾਜ਼ਾ ਵੀ ਨਹੀਂ ਸੀ।
ਇਸ ਲਈ, ਭਾਰਤ ਦੀ ਆਕ੍ਰਾਮਕ ਕਾਰਵਾਈ ਦੇ ਬਾਅਦ, ਪਾਕਿਸਤਾਨ ਬਚਣ ਦੇ ਰਸਤੇ ਖੋਜਨ ਲੱਗਿਆ। ਪਾਕਿਸਤਾਨ, ਦੁਨੀਆ ਭਰ ਵਿੱਚ ਤਣਾਅ ਘੱਟ ਕਰਨ ਦੀ ਗੁਹਾਰ ਲਗਾ ਰਿਹਾ ਸੀ। ਅਤੇ ਬੁਰੀ ਤਰ੍ਹਾਂ ਪਿਟਣ ਦੇ ਬਾਅਦ ਇਸੇ ਮਜਬੂਰੀ ਵਿੱਚ 10 ਮਈ ਦੀ ਦੁਪਹਿਰ ਨੂੰ ਪਾਕਿਸਤਾਨੀ ਸੈਨਾ ਨੇ ਸਾਡੇ DGMO ਨੂੰ ਸੰਪਰਕ ਕੀਤਾ। ਤਦ ਤੱਕ ਅਸੀਂ ਅੱਤਵਾਦ ਦੇ ਇਨਫ੍ਰਾਸਟ੍ਰਕਚਰ ਨੂੰ ਵੱਡੇ ਪੈਮਾਨੇ ‘ਤੇ ਤਬਾਹ ਕਰ ਚੁੱਕੇ ਸੀ, ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ, ਪਾਕਿਸਤਾਨ ਦੇ ਸਿੰਨੇ ਵਿੱਚ ਵਸਾਏ ਗਏ ਅੱਤਵਾਦ ਦੇ ਅੱਡਿਆਂ ਨੂੰ ਅਸੀਂ ਖੰਡਰ ਬਣਾ ਦਿੱਤਾ ਸੀ, ਇਸ ਲਈ, ਜਦੋਂ ਪਾਕਿਸਤਾਨ ਦੀ ਤਰਫ ਤੋਂ ਗੁਹਾਰ ਲਗਾਈ ਗਈ, ਪਾਕਿਸਤਾਨ ਦੀ ਤਰਫ ਤੋਂ ਜਦੋਂ ਇਹ ਕਿਹਾ ਗਿਆ, ਕਿ ਉਸ ਦੇ ਵੱਲੋਂ ਅੱਗੇ ਕੋਈ ਅੱਤਵਾਦੀ ਗਤੀਵਿਧੀ ਅਤੇ ਸੈਨਾ ਦੀ ਗਲਤੀ ਨਹੀਂ ਦਿਖਾਈ ਜਾਵੇਗੀ। ਤਾਂ ਭਾਰਤ ਨੇ ਵੀ ਉਸ ‘ਤੇ ਵਿਚਾਰ ਕੀਤਾ। ਅਤੇ ਮੈਂ ਫਿਰ ਦੋਹਰਾ ਰਿਹਾ ਹਾਂ, ਅਸੀਂ ਪਾਕਿਸਤਾਨ ਦੇ ਅੱਤਵਾਦੀ ਅਤੇ ਸੈਨਾ ਠਿਕਾਣਿਆਂ ‘ਤੇ ਆਪਣੀ ਜਵਾਬੀ ਕਾਰਵਾਈ ਨੂੰ ਹੁਣ ਸਿਰਫ ਮੁਲਤਵੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ, ਅਸੀਂ ਪਾਕਿਸਤਾਨ ਦੇ ਹਰ ਕਦਮ ਨੂੰ ਇਸ ਕਸੌਟੀ ‘ਤੇ ਮਾਪਣਗੇ, ਕਿ ਉਹ ਕੀ ਰਵੱਈਆ ਅਪਣਾਉਂਦਾ ਹੈ।
ਸਾਥੀਓ,
ਭਾਰਤ ਦੀਆਂ ਤਿੰਨੋਂ ਸੈਨਾਵਾਂ, ਸਾਡੀ ਏਅਰਫੋਰਸ, ਸਾਡੀ ਆਰਮੀ, ਅਤੇ ਸਾਡੀ ਨੇਵੀ, ਸਾਡੀ ਬੌਰਡਰ ਸਕਿਓਰਿਟੀ ਫੋਰਸ -BSF, ਭਾਰਤ ਦੇ ਅਰਧਸੈਨਿਕ ਬਲ, ਲਗਾਤਾਰ ਐਲਰਟ ‘ਤੇ ਹਨ, ਸਰਜੀਕਲ ਸਟ੍ਰਾਇਕ ਅਤੇ ਏਅਰ ਸਟ੍ਰਾਇਕ ਦੇ ਬਾਅਦ, ਹੁਣ ਓਪ੍ਰੇਸ਼ਨ ਸਿੰਦੂਰ ਅੱਤਵਾਦ ਦੇ ਖਿਲਾਫ ਭਾਰਤ ਦੀ ਨੀਤੀ ਹੈ। ਓਪ੍ਰੇਸ਼ਨ ਸਿੰਦੂਰ ਨੇ ਅੱਤਵਾਦ ਦੇ ਖਿਲਾਫ ਲੜਾਈ ਵਿੱਚ ਇੱਕ ਨਵੀਂ ਲਕੀਰ ਖਿੱਚ ਦਿੱਤੀ ਹੈ, ਇੱਕ ਨਵਾਂ ਪੈਮਾਨਾ, ਨਵਾਂ ਮਿਆਰ ਤੈਅ ਕਰ ਦਿੱਤਾ ਹੈ।
ਪਹਿਲਾਂ-ਭਾਰਤ ‘ਤੇ ਅੱਤਵਾਦੀ ਹਮਲਾ ਹੋਇਆ ਤਾਂ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਅਸੀਂ ਆਪਣੇ ਤਰੀਕੇ ਨਾਲ, ਆਪਣੀਆਂ ਸ਼ਰਤਾਂ ‘ਤੇ ਜਵਾਬ ਦੇ ਕੇ ਰਹਾਂਗੇ। ਹਰ ਉਸ ਜਗ੍ਹਾ ਜਾ ਕੇ ਸਖਤ ਕਾਰਵਾਈ ਕਰਾਂਗੇ, ਜਿੱਥੋਂ ਤੋਂ ਅੱਤਵਾਦ ਦੀਆਂ ਜੜ੍ਹਾਂ ਨਿਕਲਦੀਆਂ ਹਨ। ਦੂਸਰਾ- ਕੋਈ ਵੀ ਨਿਊਕਲੀਅਰ ਬਲੈਕਮੇਲ ਭਾਰਤ ਨਹੀਂ ਸਹੇਗਾ। ਨਿਊਕਲੀਅਰ ਬਲੈਕਮੇਲ ਦੀ ਆੜ ਵਿੱਚ ਪਨਪ ਰਹੇ ਅੱਤਵਾਦੀ ਠਿਕਾਣਿਆਂ ‘ਤੇ ਭਾਰਤ ਸਟੀਕ ਅਤੇ ਨਿਰਣਾਇਕ ਪ੍ਰਹਾਰ ਕਰੇਗਾ।
ਤੀਸਰਾ- ਅਸੀਂ ਅੱਤਵਾਦ ਦੀ ਸਰਪ੍ਰਸਤ ਸਰਕਾਰ ਅਤੇ ਅੱਤਵਾਦ ਦੇ ਆਕਾਵਾਂ (ਹੁਕਮਰਾਨਾਂ) ਨੂੰ ਵੱਖ-ਵੱਖ ਨਹੀਂ ਦੇਖਾਂਗੇ। ਓਪ੍ਰੇਸ਼ਨ ਸਿੰਦੂਰ ਦੇ ਦੌਰਾਨ, ਦੁਨੀਆ ਨੇ, ਪਾਕਿਸਤਾਨ ਦਾ ਉਹ ਘਿਣਾਉਣਾ ਸੱਚ ਫਿਰ ਦੇਖਿਆ ਹੈ, ਜਦੋਂ ਮਾਰੇ ਗਏ ਅੱਤਵਾਦੀਆਂ ਨੂੰ ਵਿਦਾਈ ਦੇਣ, ਪਾਕਿਸਤਾਨੀ ਸੈਨਾ ਦੇ ਵੱਡੇ –ਵੱਡੇ ਅਫ਼ਸਰ ਉਮੜ ਪਏ। ਸਟੇਟ ਸਪਾਂਸਰਡ ਟੈਰੇਰਿਜ਼ਮ ਦਾ ਇਹ ਬਹੁਤ ਵੱਡਾ ਸਬੂਤ ਹੈ। ਅਸੀਂ ਭਾਰਤ ਅਤੇ ਆਪਣੇ ਨਾਗਰਿਕਾਂ ਨੂੰ ਕਿਸੇ ਵੀ ਖਤਰੇ ਤੋਂ ਬਚਾਉਣ ਦੇ ਲਈ ਲਗਾਤਾਰ ਨਿਰਣਾਇਕ ਕਦਮ ਚੁੱਕਦੇ ਰਹਾਂਗੇ।
ਸਾਥੀਓ,
ਯੁੱਧ ਦੇ ਮੈਦਾਨ ‘ਤੇ ਅਸੀਂ ਹਰ ਵਾਰ ਪਾਕਿਸਤਾਨ ਨੂੰ ਧੂੜ ਚਟਾਈ ਹੈ। ਅਤੇ ਇਸ ਵਾਰ ਓਪ੍ਰੇਸ਼ਨ ਸਿੰਦੂਰ ਨੇ ਨਵਾਂ ਆਯਾਮ ਜੋੜਿਆ ਹੈ। ਅਸੀਂ ਰੇਗਿਸਤਾਨਾਂ ਅਤੇ ਪਹਾੜਾਂ ਵਿੱਚ ਆਪਣਾ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ , ਅਤੇ ਨਾਲ ਹੀ, ਨਿਊ ਐਜ਼ ਵੌਰਫੇਅਰ ਵਿੱਚ ਵੀ ਆਪਣੀ ਸ਼੍ਰੇਸ਼ਠਤਾ ਸਿੱਧ ਕੀਤੀ। ਇਸ ਓਪ੍ਰੇਸ਼ਨ ਦੇ ਦੌਰਾਨ, ਸਾਡੇ ਮੇਡ ਇਨ ਇੰਡੀਆ ਹਥਿਆਰਾਂ ਦੀ ਪ੍ਰਮਾਣਿਕਤਾ ਸਿੱਧ ਹੋਈ। ਅੱਜ ਦੁਨੀਆ ਦੇਖ ਰਹੀ ਹੈ, 21ਵੀਂ ਸਦੀ ਦੇ ਵੌਰਫੇਅਰ ਵਿੱਚ ਮੇਡ ਇਨ ਇੰਡੀਆ ਡਿਫੈਂਸ ਇਕਵਿਪਮੈਂਟਸ, ਇਸ ਦਾ ਸਮਾਂ ਆ ਚੁੱਕਿਆ ਹੈ।
ਸਾਥੀਓ,
ਹਰ ਤਰ੍ਹਾਂ ਦੇ ਅੱਤਵਾਦ ਦੇ ਖਿਲਾਫ ਸਾਡਾ ਸਾਰਿਆਂ ਦਾ ਇਕਜੁੱਟ ਰਹਿਣਾ, ਸਾਡੀ ਏਕਤਾ, ਸਾਡੀ ਸਭ ਤੋਂ ਵੱਡੀ ਸ਼ਕਤੀ ਹੈ। ਨਿਸ਼ਚਿਤ ਤੌਰ ‘ਤੇ ਇਹ ਯੁੱਗ ਯੁੱਧ ਦਾ ਨਹੀਂ ਹੈ, ਲੇਕਿਨ ਇਹ ਯੁੱਗ ਅੱਤਵਾਦ ਦਾ ਵੀ ਨਹੀਂ ਹੈ। ਟੈਰੇਰਿਜ਼ਮ ਦੇ ਖਿਲਾਫ ਜ਼ੀਰੋ ਟੌਲਰੈਂਸ, ਇਹ ਇੱਕ ਬਿਹਤਰ ਦੁਨੀਆ ਦੀ ਗਰੰਟੀ ਹੈ।
ਸਾਥੀਓ,
ਪਾਕਿਸਤਾਨੀ ਫੌਜ, ਪਾਕਿਸਤਾਨ ਦੀ ਸਰਕਾਰ, ਜਿਸ ਤਰ੍ਹਾਂ ਅੱਤਵਾਦਾ ਨੂੰ ਖਾਦ-ਪਾਣੀ ਦੇ ਰਹੇ ਹਨ, ਉਹ ਇੱਕ ਦਿਨ ਪਾਕਿਸਤਾਨ ਨੂੰ ਹੀ ਖਤਮ ਕਰ ਦੇਵੇਗਾ। ਪਾਕਿਸਤਾਨ ਨੂੰ ਜੇਕਰ ਬਚਾਉਣਾ ਹੈ ਤਾਂ ਉਸ ਨੂੰ ਆਪਣੇ ਟੈਰਰ ਇਨਫ੍ਰਾਸਟ੍ਰਕਚਰ ਦਾ ਸਫਾਇਆ ਕਰਨਾ ਹੀ ਹੋਵੇਗਾ। ਇਸ ਤੋਂ ਇਲਾਵਾ ਸ਼ਾਂਤੀ ਦਾ ਕੋਈ ਰਸਤਾ ਨਹੀਂ ਹੈ। ਭਾਰਤ ਦਾ ਮਤ ਇਕਦਮ ਸਪਸ਼ਟ ਹੈ, ਟੈਰਰ ਅਤੇ ਟੌਕ, ਇੱਕਠੇ ਨਹੀਂ ਹੋ ਸਕਦੇ, ਟੈਰਰ ਅਤੇ ਟ੍ਰੇਡ, ਇਕੱਠੇ ਨਹੀਂ ਚੱਲ ਸਕਦੇ। ਅਤੇ ਪਾਣੀ ਅਤੇ ਖੂਨ ਵੀ ਇਕੱਠੇ ਨਹੀਂ ਵਹਿ ਸਕਦੇ।
ਮੈਂ ਅੱਜ ਵਿਸ਼ਵ ਭਾਈਚਾਰੇ ਨੂੰ ਵੀ ਕਹਾਂਗਾ, ਸਾਡੀ ਐਲਾਨ ਨੀਤੀ ਰਹੀ ਹੈ, ਜੇਕਰ ਪਾਕਿਸਤਾਨ ਨਾਲ ਗੱਲ ਹੋਵੇਗੀ, ਤਾਂ ਟੈਰੇਰਿਜ਼ਮ ‘ਤੇ ਹੀ ਹੋਵੇਗੀ, ਜੇਕਰ ਪਾਕਿਸਤਾਨ ਨਾਲ ਗੱਲ ਹੋਵੇਗੀ, ਤਾਂ ਪਾਕਿਸਤਾਨ ਔਕਿਯੂਪਾਇਡ ਕਸ਼ਮੀਰ PoK ਉਸ ‘ਤੇ ਹੀ ਹੋਵੇਗੀ।
ਪਿਆਰੇ ਦੇਸ਼ਵਾਸੀਓ,
ਅੱਜ ਬੁੱਧ ਪੂਰਨਿਮਾ ਹੈ। ਭਗਵਾਨ ਬੁੱਧ ਨੇ ਸਾਨੂੰ ਸ਼ਾਂਤੀ ਦਾ ਰਸਤਾ ਦਿਖਾਇਆ ਹੈ। ਸ਼ਾਂਤੀ ਦਾ ਮਾਰਗ ਵੀ ਸ਼ਕਤੀ ਤੋਂ ਹੋ ਕੇ ਜਾਂਦਾ ਹੈ। ਮਾਨਵਤਾ, ਸ਼ਾਂਤੀ ਅਤੇ ਸਮ੍ਰਿੱਧੀ ਵੱਲ ਵਧੇ, ਹਰ ਭਾਰਤੀ ਸ਼ਾਂਤੀ ਨਾਲ ਜੀ ਸਕੇ, ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਸਕੇ, ਇਸ ਲਈ ਭਾਰਤ ਦਾ ਸ਼ਕਤੀਸ਼ਾਲੀ ਹੋਣਾ ਬਹੁਤ ਜ਼ਰੂਰੀ ਹੈ, ਅਤੇ ਜ਼ਰੂਰਤ ਪੈਣ ‘ਤੇ ਇਸ ਸ਼ਕਤੀ ਦਾ ਇਸਤੇਮਾਲ ਵੀ ਜ਼ਰੂਰੀ ਹੈ। ਅਤੇ ਪਿਛਲੇ ਕੁਝ ਦਿਨਾਂ ਵਿੱਚ, ਭਾਰਤ ਨੇ ਇਹੀ ਕੀਤਾ ਹੈ।
ਮੈਂ ਇੱਕ ਵਾਰ ਫਿਰ ਭਾਰਤ ਦੀ ਸੈਨਾ ਅਤੇ ਹਥਿਆਰਬੰਦ ਬਲਾਂ ਨੂੰ ਸੈਲਿਊਟ ਕਰਦਾ ਹਾਂ। ਅਸੀਂ ਭਾਰਤਵਾਸੀ ਦੇ ਹੌਂਸਲੇ, ਹਰ ਭਾਰਤਵਾਸੀ ਦੀ ਇਕਜੁੱਟਤਾ ਦੀ ਸ਼ਪਥ, ਸੰਕਲਪ, ਮੈਂ ਉਸ ਨੂੰ ਨਮਨ ਕਰਦਾ ਹਾਂ।
ਬਹੁਤ-ਬਹੁਤ ਧੰਨਵਾਦ
ਭਾਰਤ ਮਾਤਾ ਕੀ ਜੈ!!!
ਭਾਰਤ ਮਾਤਾ ਕੀ ਜੈ!!!
ਭਾਰਤ ਮਾਤਾ ਕੀ ਜੈ!!!