Quoteਪ੍ਰਧਾਨ ਮੰਤਰੀ ਨੇ ਵਾਸ਼ਿੰਗਟਨ ਡੀਸੀ ਵਿੱਚ ਰਾਸ਼ਟਰਪਤੀ ਟ੍ਰੰਪ ਨਾਲ ਆਪਣੀ ਅਤਿਅੰਤ ਉਪਯੋਗੀ ਚਰਚਾ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ
Quoteਪ੍ਰਧਾਨ ਮੰਤਰੀ ਨੇ ਆਪਣੀ ਅਮਰੀਕਾ ਯਾਤਰਾ ਦੇ ਦੌਰਾਨ ਸੁਸ਼੍ਰੀ ਤੁਲਸੀ ਗਬਾਰਡ ਨਾਲ ਆਪਣੀ ਗੱਲਬਾਤ 'ਤੇ ਵਿਚਾਰ ਕੀਤਾ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ
Quoteਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਦੇ ਦੂਸਰੇ ਕਾਰਜਕਾਲ ਵਿੱਚ ਅਮਰੀਕਾ ਤੋਂ ਪਹਿਲੀ ਭਾਰਤ ਯਾਤਰਾ ਦੇ ਰੂਪ ਵਿੱਚ ਉਨ੍ਹਾਂ ਦੀ ਯਾਤਰਾ ਦੇ ਵਿਸ਼ੇਸ਼ ਮਹੱਤਵ ਨੂੰ ਰੇਖਾਂਕਿਤ ਕੀਤਾ
Quoteਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਉਨ੍ਹਾਂ ਦਾ ਸੁਆਗਤ ਕਰਨ ਦੇ ਲਈ ਉਤਸੁਕ ਹਨ

ਅਮਰੀਕਾ ਦੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ, ਸੁਸ਼੍ਰੀ ਤੁਲਸੀ ਗਬਾਰਡ (Ms. Tulsi Gabbard) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਆਪਣੀ ਵਾਸ਼ਿੰਗਟਨ ਡੀਸੀ ਦੀ ਆਪਣੀ ਯਾਤਰਾ ਅਤੇ ਰਾਸ਼ਟਰਪਤੀ ਟ੍ਰੰਪ ਨਾਲ ਆਪਣੀ ਅਤਿਅੰਤ ਉਪਯੋਗੀ ਚਰਚਾ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਆਪਣੀ ਅਮਰੀਕਾ ਯਾਤਰਾ ਦੇ ਦੌਰਾਨ ਸੁਸ਼੍ਰੀ ਤੁਲਸੀ ਗਬਾਰਡ ਨਾਲ ਹੋਈ ਗੱਲਬਾਤ 'ਤੇ ਵੀ ਵਿਚਾਰ ਕੀਤਾ ਅਤੇ ਰੱਖਿਆ, ਮਹੱਤਵਪੂਰਨ ਟੈਕਨੋਲੋਜੀਆਂ, ਆਤੰਕ-ਰੋਧੀ ਅਤੇ ਆਲਮੀ ਚੁਣੌਤੀਆਂ ਨਾਲ ਨਜਿੱਠਣ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਦੇ ਦੂਸਰੇ ਕਾਰਜਕਾਲ ਵਿੱਚ ਅਮਰੀਕਾ ਤੋਂ ਭਾਰਤ ਦੀ ਪਹਿਲੀ ਉੱਚ-ਪੱਧਰੀ ਯਾਤਰਾ ਦੇ ਰੂਪ ਵਿੱਚ ਉਨ੍ਹਾਂ ਦੀ ਯਾਤਰਾ ਦੇ ਵਿਸ਼ੇਸ਼ ਮਹੱਤਵ ਨੂੰ ਰੇਖਾਂਕਿਤ ਕੀਤਾ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅਤੇ ਭਾਰਤ ਦੇ 1.4 ਅਰਬ ਲੋਕ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਉਨ੍ਹਾਂ ਦਾ ਸੁਆਗਤ ਕਰਨ ਦੇ ਲਈ ਉਤਸੁਕ ਹਨ।

 

Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
How India has become the world's smartphone making powerhouse

Media Coverage

How India has become the world's smartphone making powerhouse
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 11 ਅਗਸਤ 2025
August 11, 2025

Appreciation by Citizens Celebrating PM Modi’s Vision for New India Powering Progress, Prosperity, and Pride