ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਕਤੂਬਰ, 2023 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵ-ਨਿਯੁਕਤਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ 'ਤੇ ਨਵ-ਨਿਯੁਕਤਾਂ ਨੂੰ ਸੰਬੋਧਨ ਵੀ ਕਰਨਗੇ।
ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 37 ਥਾਵਾਂ 'ਤੇ ਲਗਾਇਆ ਜਾਵੇਗਾ। ਇਸ ਪਹਿਲ ਦਾ ਸਮਰਥਨ ਕਰਨ ਵਾਲੇ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਭਰਤੀਆਂ ਹੋ ਰਹੀਆਂ ਹਨ। ਦੇਸ਼ ਭਰ ਵਿੱਚੋਂ ਚੁਣੇ ਗਏ ਨਵ-ਨਿਯੁਕਤ ਵਿਅਕਤੀ ਰੇਲ ਮੰਤਰਾਲੇ, ਡਾਕ ਵਿਭਾਗ, ਗ੍ਰਹਿ ਮੰਤਰਾਲੇ, ਮਾਲ ਵਿਭਾਗ, ਉੱਚੇਰੀ ਸਿੱਖਿਆ ਵਿਭਾਗ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਸਮੇਤ ਵਿਭਿੰਨ ਮੰਤਰਾਲਿਆਂ/ਵਿਭਾਗਾਂ ਵਿੱਚ ਸਰਕਾਰ ਵਿੱਚ ਸ਼ਾਮਲ ਹੋਣਗੇ।
ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਰਵੋਤਮ ਪ੍ਰਾਥਮਿਕਤਾ ਦੇਣ ਦੀ ਪ੍ਰਤੀਬੱਧਤਾ ਦੀ ਪੂਰਤੀ ਵੱਲ ਇੱਕ ਕਦਮ ਹੈ। ਰੋਜ਼ਗਾਰ ਮੇਲੇ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਪੈਦਾ ਕਰਨ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।
ਨਵੇਂ ਸ਼ਾਮਲ ਕੀਤੇ ਗਏ ਕਰਮਚਾਰੀਆਂ ਨੂੰ ਆਈਗੀਓਟੀ (iGOT) ਕਰਮਯੋਗੀ ਪੋਰਟਲ 'ਤੇ ਇੱਕ ਔਨਲਾਈਨ ਮੌਡਿਊਲ, ਕਰਮਯੋਗੀ ਪ੍ਰਾਰੰਭ ਦੁਆਰਾ ਆਪਣੇ ਆਪ ਨੂੰ ਟ੍ਰੇਨਿੰਗ ਦੇਣ ਦਾ ਮੌਕਾ ਵੀ ਮਿਲ ਰਿਹਾ ਹੈ, ਜਿੱਥੇ 'ਕਿਸੇ ਵੀ ਜਗ੍ਹਾ ਕਿਸੇ ਵੀ ਡਿਵਾਈਸ' ਸਿੱਖਣ ਦੇ ਫੌਰਮੈਟ ਲਈ 750 ਤੋਂ ਵੱਧ ਈ-ਲਰਨਿੰਗ ਕੋਰਸ ਉਪਲਬਧ ਕਰਵਾਏ ਗਏ ਹਨ।