ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਨੁਮਾਇੰਦਿਆਂ ਦੇ ਨਾਲ ਦੇਸ਼ ਭਰ ਤੋਂ ਹਜ਼ਾਰਾਂ ਦੀ ਸੰਖਿਆ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀ ਇਸ ਸਮਾਗਮ ਵਿੱਚ ਸ਼ਾਮਲ ਹੋਏ।
ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਸ਼੍ਰੀ ਲਕਸ਼ਮੀ ਪ੍ਰਜਾਪਤੀ, ਜਿਨ੍ਹਾਂ ਦਾ ਪਰਿਵਾਰ ਟੈਰਾਕੋਟਾ ਰੇਸ਼ਮ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ, ਨੇ ਪ੍ਰਧਾਨ ਮੰਤਰੀ ਨੂੰ ਲਕਸ਼ਮੀ ਸਵੈ-ਸਹਾਇਤਾ ਸਮੂਹ ਬਣਾਉਣ ਬਾਰੇ ਸੂਚਿਤ ਕੀਤਾ ਜਿਸ ਵਿੱਚ 12 ਮੈਂਬਰ ਅਤੇ ਲਗਭਗ 75 ਸਹਿਯੋਗੀ ਸ਼ਾਮਲ ਹਨ ਜਿਨ੍ਹਾਂ ਦੀ ਕੁੱਲ ਸਲਾਨਾ ਆਮਦਨ 1 ਕਰੋੜ ਰੁਪਏ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲ ਦੇ ਲਾਭਾਂ ਤੋਂ ਫਾਇਦਾ ਉਠਾਉਣ ਬਾਰੇ ਪ੍ਰਧਾਨ ਮੰਤਰੀ ਦੀ ਪੁੱਛ-ਪੜਤਾਲ 'ਤੇ, ਸ਼੍ਰੀ ਪ੍ਰਜਾਪਤੀ ਨੇ ਰਾਜ ਦੇ ਮੁੱਖ ਮੰਤਰੀ ਦਾ ਇਸ ਯੋਜਨਾ ਪ੍ਰਤੀ ਉਨ੍ਹਾਂ ਦੇ ਵਿਜ਼ਨ ਲਈ ਧੰਨਵਾਦ ਕੀਤਾ ਅਤੇ ਦੱਸਿਆ ਕਿ ਹਰੇਕ ਕਾਰੀਗਰ ਨੂੰ ਬਿਨਾ ਕਿਸੇ ਕੀਮਤ ਦੇ ਮਿੱਟੀ ਪੈਦਾ ਕਰਨ ਲਈ ਇੱਕ ਟੂਲਕਿੱਟ, ਪਾਵਰ ਅਤੇ ਮਸ਼ੀਨਾਂ ਪ੍ਰਾਪਤ ਹੋਈਆਂ ਹਨ, ਜਦਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ 'ਤੇ ਆਯੋਜਿਤ ਵਿਭਿੰਨ ਪ੍ਰਦਰਸ਼ਨੀਆਂ 'ਚ ਹਿੱਸਾ ਲੈਣ ਦਾ ਮੌਕਾ ਵੀ ਮਿਲਦਾ ਹੈ।
ਵਿਭਿੰਨ ਯੋਜਨਾਵਾਂ ਨੂੰ ਲਾਗੂ ਕਰਨ ਬਾਰੇ ਪਿਛਲੀਆਂ ਸਰਕਾਰਾਂ ਦੀ ਤੁਲਨਾ ਕਰਦੇ ਹੋਏ, ਸ਼੍ਰੀ ਪ੍ਰਜਾਪਤੀ ਨੇ ਟਾਇਲਟ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਓਡੀਓਪੀ ਦੇ ਲਾਭਾਂ ਦਾ ਜ਼ਿਕਰ ਕੀਤਾ ਅਤੇ ਅਖਬਾਰਾਂ ਦੇ ਇਸ਼ਤਿਹਾਰਾਂ ਅਤੇ ਜ਼ਮੀਨੀ ਸਰਕਾਰੀ ਅਧਿਕਾਰੀਆਂ ਦੁਆਰਾ ਅਜਿਹੀਆਂ ਯੋਜਨਾਵਾਂ ਬਾਰੇ ਪੈਦਾ ਕੀਤੀ ਜਾਗਰੂਕਤਾ ਨੂੰ ਵੀ ਉਜਾਗਰ ਕੀਤਾ। ਸ਼੍ਰੀ ਪ੍ਰਜਾਪਤੀ ਨੇ ਦੱਸਿਆ ਕਿ ਇਹ ਸਿਰਫ਼ ਮੋਦੀ ਕੀ ਗਾਰੰਟੀ ਵਾਲੀ ਗੱਡੀ ਹੀ ਨਹੀਂ ਹੈ, ਜਦੋਂ ਇਹ ਪਿੰਡ ਦਾ ਦੌਰਾ ਕਰਦੀ ਹੈ ਤਾਂ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ, ਬਲਕਿ ਇਸ ਮੌਕੇ 'ਤੇ ਪ੍ਰਧਾਨ ਮੰਤਰੀ ਦਾ ਸੰਬੋਧਨ ਵੀ ਭਾਰੀ ਭੀੜ ਨੂੰ ਆਕਰਸ਼ਿਤ ਕਰਨ ਵਾਲਾ ਬਣ ਜਾਂਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਟੈਰਾਕੋਟਾ ਰੇਸ਼ਮ ਦੇ ਉਤਪਾਦ ਬੰਗਲੁਰੂ, ਹੈਦਰਾਬਾਦ, ਲਖਨਊ, ਦਿੱਲੀ ਸਮੇਤ ਹਰ ਮਹਾਨਗਰ ਦੇ ਨਾਲ-ਨਾਲ ਮਹਾਰਾਸ਼ਟਰ, ਗੁਜਰਾਤ, ਤਮਿਲ ਨਾਡੂ ਆਦਿ ਰਾਜਾਂ ਵਿੱਚ ਵੇਚੇ ਜਾਂਦੇ ਹਨ।
ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦੇ ਪਿੱਛੇ ਵਿਚਾਰ ਦੀ ਵਿਆਖਿਆ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਇੱਕ ਜੀਵਨ ਬਦਲਣ ਵਾਲੀ ਯੋਜਨਾ ਹੈ ਜੋ ਆਪਣੇ ਹੱਥਾਂ ਨਾਲ ਕੰਮ ਕਰਨ ਵਾਲੇ ਸਾਰੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਮਾਡਰਨ ਟੂਲ ਅਤੇ ਟੈਕਨੋਲੋਜੀ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਸ਼੍ਰੀ ਪ੍ਰਜਾਪਤੀ ਨੂੰ ਆਪਣੇ ਖੇਤਰ ਵਿੱਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਤਾਕੀਦ ਵੀ ਕੀਤੀ। ਪ੍ਰਧਾਨ ਮੰਤਰੀ ਨੇ ਵੋਕਲ ਫਾਰ ਲੋਕਲ ਅਤੇ ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਾਂ 'ਤੇ ਸਰਕਾਰ ਦੇ ਜ਼ੋਰ ਨੂੰ ਰੇਖਾਂਕਿਤ ਕੀਤਾ ਅਤੇ ਯੋਜਨਾਵਾਂ ਨੂੰ ਸਫਲ ਬਣਾਉਣ ਵਿੱਚ ਲੋਕਾਂ ਦੀ ਭਾਗੀਦਾਰੀ ਅਤੇ ਸ਼ਮੂਲੀਅਤ 'ਤੇ ਤਸੱਲੀ ਪ੍ਰਗਟਾਈ।